टॉप न्यूज़

ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ 6 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਅਗਸਤ ਨੂੰ ਸਵੇਰੇ 9 ਵਜੇ ਪੰਜ ਸਿੰਘ ਸਾਹਿਬਾਨਾਂ ਦੀ ਵਿਸ਼ੇਸ਼ ਇਕੱਤਰਤਾ ਹੋਣ ਜਾ ਰਹੀ ਹੈ, ਜਿਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਨੂੰ ਤਲਬ ਕੀਤਾ ਗਿਆ ਹੈ। ਦੋਹਾਂ ਨੂੰ ਈ-ਮੇਲ ਰਾਹੀਂ ਪੇਸ਼ ਹੋਣ ਲਈ ਸੂਚਿਤ ਕੀਤਾ ਗਿਆ ਹੈ।

ਇਹ ਇਕੱਤਰਤਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਹੋਵੇਗੀ। ਇਸ ਮੀਟਿੰਗ ਵਿੱਚ ਵੱਖ-ਵੱਖ ਪੰਥਕ ਅਤੇ ਧਾਰਮਿਕ ਮਾਮਲਿਆਂ ‘ਤੇ ਗੰਭੀਰ ਚਰਚਾ ਹੋਣ ਦੀ ਸੰਭਾਵਨਾ ਹੈ। ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸ. ਬਗੀਚਾ ਸਿੰਘ ਨੇ ਦੱਸਿਆ ਕਿ ਇਹ ਤਲਬੀ ਸੰਬੰਧਤ ਮਾਮਲੇ ਵਿੱਚ ਸਪਸ਼ਟੀਕਰਨ ਲੈਣ ਦੀ ਨਜ਼ਰ ਤੋਂ ਕੀਤੀ ਗਈ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!