टॉप न्यूज़

9 ਮਹੀਨਿਆਂ ਦੀ ਗਰਭਵਤੀ ਵਿਆਹੁਤਾ ਦੀ ਰਹਸਮਈ ਮੌਤ

ਪਰਿਵਾਰ ਨੇ ਲਗਾਏ ਕਤਲ ਦੇ ਦੋਸ਼

ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ ਲਾਚੋਵਾਲ ਵਿੱਚ ਵਾਪਰੀ ਇੱਕ ਦਰਦਨਾਕ ਘਟਨਾ ਵਿੱਚ 9 ਮਹੀਨਿਆਂ ਦੀ ਗਰਭਵਤੀ ਵਿਆਹੁਤਾ ਮਹਿਲਾ ਦੀ ਮੌਤ ਹੋ ਗਈ। ਮ੍ਰਿਤਕ ਲੜਕੀ ਦੀ ਪਹਿਚਾਣ ਦੀਸ਼ੂ ਪੁੱਤਰੀ ਰਵੀ ਘਈ ਵਜੋਂ ਹੋਈ ਹੈ, ਜੋ ਜਲੰਧਰ ਦੀ ਰਹਿਣ ਵਾਲੀ ਸੀ ਅਤੇ ਲਾਚੋਵਾਲ ਵਿਖੇ ਵਿਆਹੀ ਹੋਈ ਸੀ। ਪਰਿਵਾਰਕ ਮੈਂਬਰਾਂ ਮੁਤਾਬਕ, ਡਿਲਵਰੀ ਤੋਂ ਸਿਰਫ਼ ਇੱਕ-ਦੋ ਦਿਨ ਪਹਿਲਾਂ ਹੀ ਲੜਕੀ ਨੂੰ ਹਸਪਤਾਲ ਲਿਆਂਦਾ ਗਿਆ ਸੀ, ਪਰ ਹਾਲਤ ਗੰਭੀਰ ਹੋਣ ਕਰਕੇ ਉਸਨੂੰ ਹੁਸ਼ਿਆਰਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ।

ਮ੍ਰਿਤਕ ਦੇ ਪਰਿਵਾਰ ਦਾ ਦੋਸ਼ ਹੈ ਕਿ ਇਹ ਮੌਤ ਨਹੀਂ ਬਲਕਿ ਉਸਦੇ ਸਹੁਰਾ ਪਰਿਵਾਰ ਵੱਲੋਂ ਕਤਲ ਹੈ, ਕਿਉਂਕਿ ਲੜਕੀ ਦੇ ਮੂੰਹ ‘ਤੇ ਸੱਟਾਂ ਦੇ ਨਿਸ਼ਾਨ ਸਨ ਅਤੇ ਅੱਖਾਂ ਤੇ ਕੰਨਾਂ ਤੋਂ ਖੂਨ ਵਹਿ ਰਿਹਾ ਸੀ। ਉਹਨਾਂ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਕੋਈ ਉਚਿਤ ਕਾਰਵਾਈ ਨਹੀਂ ਕੀਤੀ ਜਾ ਰਹੀ , ਜਿਸ ਕਾਰਨ ਪਰਿਵਾਰ ਨੇ ਥਾਣਾ ਸਿਟੀ ਬਾਹਰ ਪ੍ਰਦਰਸ਼ਨ ਕੀਤਾ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!