टॉप न्यूज़

CM ਭਗਵੰਤ ਮਾਨ ਵੱਲੋਂ ਸਾਬਕਾ ਮੁੱਖ ਮੰਤਰੀ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ (81) ਦਾ ਅੱਜ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ।

ਝਾਰਖੰਡ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦੇ ਸਨਮਾਨ ਵਿੱਚ ਤਿੰਨ ਦਿਨਾਂ ਦੇ ਰਾਜਕੀ ਸੋਗ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਇਸ ਸਮੇਂ ਦੌਰਾਨ ਆਪਣੇ ਸਾਰੇ ਨਿਰਧਾਰਤ ਪ੍ਰੋਗਰਾਮ ਵੀ ਰੱਦ ਕਰ ਦਿੱਤੇ ਹਨ। ਇਕ ਬਿਆਨ ਮੁਤਾਬਕ ਸਾਰੇ ਰਾਜ ਸਰਕਾਰੀ ਦਫ਼ਤਰ 4 ਅਤੇ 5 ਅਗਸਤ ਨੂੰ ਬੰਦ ਰਹਿਣਗੇ। ਇਸ ਦੌਰਾਨ ਝਾਰਖੰਡ ਦੀਆਂ ਸਾਰੀਆਂ ਇਮਾਰਤਾਂ ‘ਤੇ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ। ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਸਣੇ ਹੋਰਨਾਂ ਸਿਆਸੀ ਹਸਤੀਆਂ ਨੇ ਸ਼ਿਬੂ ਸੋਰੇਨ ਦੇ ਅਕਾਲ ਚਲਾਣੇ ’ਤੇ ਦੁੱਖ ਜਤਾਇਆ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ‘‘ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਮਿਲੀ। ਪਰਿਵਾਰ ਅਤੇ ਸਨੇਹੀਆਂ ਨਾਲ ਅਫ਼ਸੋਸ ਪ੍ਰਗਟ ਕਰਦੇ ਹਾਂ। ਉਹਨਾਂ ਨੇ ਆਦਿਵਾਸੀਆਂ ਦੇ ਅਧਿਕਾਰਾਂ, ਜਲ, ਜੰਗਲ, ਜ਼ਮੀਨ ਅਤੇ ਸੰਵਿਧਾਨਕ ਨਿਆਂ ਲਈ ਜ਼ਿੰਦਗੀ ਭਰ ਲੜਾਈ ਲੜੀ। ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!