देश

ਹਰਿਆਣਾ ਦੇ CM ਨੂੰ ਮਿਲੇ ਪੰਜਾਬੀ ਅਦਾਕਾਰ

ਬਿੰਨੂ ਢਿੱਲੋਂ ਸਣੇ ਇਨ੍ਹਾਂ ਅਦਾਕਾਰਾਂ ਨੂੰ ਦਿੱਤਾ ਸ਼ੂਟਿੰਗ ਦਾ ਸੱਦਾ

ਪੰਜਾਬੀ ਫ਼ਿਲਮ ਅਦਾਕਾਰ ਅਤੇ ਕਾਮੇਡੀਅਨ ਬਿੰਨੂ ਢਿੱਲੋਂ, ਆਮ ਆਦਮੀ ਪਾਰਟੀ ਦੇ ਆਗੂ ਅਤੇ ਗਾਇਕ-ਅਦਾਕਾਰ ਕਰਮਜੀਤ ਅਨਮੋਲ ਅਤੇ ਕਈ ਹੋਰ ਪੰਜਾਬੀ ਕਲਾਕਾਰਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ।

ਕਰਮਜੀਤ ਅਨਮੋਲ ਨੇ ਕਿਹਾ ਕਿ ਮੁੱਖ ਮੰਤਰੀ ਸੈਣੀ ਨੇ ਉਨ੍ਹਾਂ ਨੂੰ ਫ਼ੋਨ ਕਰਕੇ ਹਰਿਆਣਾ ਵਿੱਚ ਫ਼ਿਲਮ ਦੀ ਸ਼ੂਟਿੰਗ ਲਈ ਸੱਦਾ ਦਿੱਤਾ ਅਤੇ ਭਰੋਸਾ ਦਿੱਤਾ ਕਿ ਰਾਜ ਸਰਕਾਰ ਇਸ ਲਈ ਸਬਸਿਡੀ ਦੇਵੇਗੀ। ਗੱਲਬਾਤ ਵਿੱਚ ਹਰਿਆਣਾ ਵਿੱਚ ਫ਼ਿਲਮ ਨਿਰਮਾਣ ਨੂੰ ਉਤਸ਼ਾਹਿਤ ਕਰਨ ਅਤੇ ਫ਼ਿਲਮ ਨਿਰਮਾਤਾਵਾਂ ਨੂੰ ਮਿਲਣ ਵਾਲੀਆਂ ਸਹੂਲਤਾਂ ‘ਤੇ ਚਰਚਾ ਹੋਈ।

ਜ਼ਿਕਰਯੋਗ ਹੈ ਕਿ ਕਰਮਜੀਤ ਅਨਮੋਲ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਫਰੀਦਕੋਟ ਤੋਂ ਲੋਕ ਸਭਾ ਚੋਣ ਲੜ ਚੁੱਕੇ ਹਨ। ਮੁੱਖ ਮੰਤਰੀ ਸੈਣੀ ਨਾਲ ਉਨ੍ਹਾਂ ਦੀ ਮੁਲਾਕਾਤ ਤੋਂ ਬਾਅਦ ਰਾਜਨੀਤਿਕ ਹਲਕਿਆਂ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!