टॉप न्यूज़

ਪੰਜਾਬ ਦੇ CM ਅਤੇ MLA ਇੱਕ ਮਹੀਨੇ ਦੀ ਤਨਖ਼ਾਹ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਅਤੇ ਰਾਹਤ ਕਾਰਜਾਂ ਲਈ ਦੇਣਗੇ

CM ਭਗਵੰਤ ਮਾਨ

ਪੰਜਾਬ ਦੇ ਵਿੱਚ ਹੜ੍ਹਾਂ ਦੀ ਮਾਰ ਨੂੰ ਦੇਖਦਿਆਂ ਸੂਬੇ ਦੇ ਮੁੱਖ ਮੰਤਰੀ ਭਗਵਾਨ ਮਾਨ ਅਤੇ ਸੂਬੇ ਦੇ ਸਾਰੇ ਵਿਧਾਇਕਾਂ ਵੱਲੋਂ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਅਤੇ ਰਾਹਤ ਕਾਰਜਾਂ ਲਈ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵਾਨ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਲੋਕਾਂ ਦੇ ਨਾਲ ਖੜ੍ਹੇ ਹਨ। ਪਰਮਾਤਮਾ ਅੱਗੇ ਅਰਦਾਸ, ਜਲਦ ਸਾਰੇ ਹਾਲਾਤ ਠੀਕ ਹੋਣਗੇ।

ਪੰਜਾਬ ਦੇ ਪਠਾਨਕੋਟ, ਫਿਰੋਜ਼ਪੁਰ, ਫਾਜ਼ਿਲਕਾ, ਤਰਨ ਤਾਰਨ, ਅੰਮ੍ਰਿਤਸਰ, ਕਪੂਰਥਲਾ ਅਤੇ ਗੁਰਦਾਸਪੁਰ ਦੇ ਕਈ ਪਿੰਡਾਂ ਵਿੱਚ ਮੀਂਹ ਤੇ ਹੜ੍ਹ ਨੇ ਤਬਾਹੀ ਮਚਾਈ ਹੋਈ ਹੈ। ਲੋਕਾਂ ਨੂੰ ਆਪਣਾ ਘਰ ਛੱਡਣਾ ਪਿਆ ਹੈ। ਪਾਣੀ ਨਾਲ ਘਿਰੇ ਘਰਾਂ ਵਿੱਚ ਫਸੇ ਕਈ ਲੋਕਾਂ ਦਾ ਪ੍ਰਸ਼ਾਸਨ ਅਤੇ ਐਨਡੀਆਰਐਫ-ਐਸਡੀਆਰਐਫ ਟੀਮਾਂ ਵਲੋਂ ਰੈਸਕਿਊ ਕੀਤਾ ਗਿਆ ਅਤੇ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ ਉੱਤੇ ਪਹੁੰਚਾਇਆ ਗਿਆ ਹੈ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!