टॉप न्यूज़

ਰਾਮ ਰਹੀਮ ਦੀ ਪੈਰੋਲ ‘ਤੇ ਭੜਕੇ SGPC ਪ੍ਰਧਾਨ

ਕਿਹਾ- ਸਰਕਾਰਾਂ ਸ਼ਰਮ ਕਰ ਲੈਣ

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ 40 ਦਿਨਾਂ ਦੀ ਪੈਰੋਲ ਮਿਲ ਗਈ ਹੈ, ਜਿਸ ‘ਤੇ ਉਹ ਇੱਕ ਵਾਰ ਫਿਰ ਬਾਹਰ ਆ ਗਿਆ ਹੈ ਅਤੇ ਸਿਰਸਾ ਡੇਰੇ ਵਿੱਚ ਪਹੁੰਚ ਗਿਆ ਹੈ। ਉੱਥੇ ਹੀ ਰਾਮ ਰਹੀਮ ਨੂੰ ਪੋਰੈਲ ਮਿਲਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰਾਂ  ਨੂੰ ਸ਼ਰਮ ਕਰਨੀ ਚਾਹੀਦੀ ਹੈ। ਜੇਕਰ ਇੱਕ ਵਿਅਕਤੀ ਦੇ ਲਈ ਨਿਯਮ ਬਣ ਸਕਦੇ ਹਨ ਤਾਂ ਜੇਲ੍ਹ ਵਿੱਚ ਬੰਦ ਬੰਦੀ ਸਿੰਘਾਂ ਲਈ ਵੀ ਨਿਯਮ ਬਣਨੇ ਚਾਹੀਦੇ ਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਰਕਾਰ ਦੀਆਂ ਨੀਤੀਆਂ ‘ਤੇ ਨਾਰਾਜ਼ਗੀ ਪ੍ਰਗਟ ਕਰਦਿਆਂ ਹੋਇਆਂ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ‘ਤੇ ਸਵਾਲ ਚੁੱਕੇ ਹਨ। ਧਾਮੀ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਆਪਣੀ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਅਜੇ ਤੱਕ ਰਿਹਾਅ ਨਹੀਂ ਕੀਤਾ ਗਿਆ, ਜਦੋਂ ਕਿ ਰਾਮ ਰਹੀਮ ਵਰਗੇ ਸਜ਼ਾਯਾਫ਼ਤਾ ਕੈਦੀ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਹ ਬੰਦੀ ਸਿੰਘਾਂ ਨੂੰ ਕਈ ਵਾਰ ਮਿਲੇ ਹਨ ਅਤੇ ਇਸ ਮੁੱਦੇ ਨੂੰ ਵਾਰ-ਵਾਰ ਉਠਾਉਂਦੇ ਰਹੇ ਹਨ। ਪਰ ਬੰਦੀ ਸਿੰਘ ਵਾਰ-ਵਾਰ ਉਨ੍ਹਾਂ ਨੂੰ ਸ਼ਿਕਾਇਤ ਨਾ ਕਰਨ ਲਈ ਕਹਿੰਦੇ ਹਨ। ਧਾਮੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਕਾਨੂੰਨ ਸਾਰਿਆਂ ਲਈ ਬਰਾਬਰ ਹੋਣਾ ਚਾਹੀਦਾ ਹੈ ਅਤੇ ਸਰਕਾਰ ਨੂੰ ਦੋਹਰੇ ਮਾਪਦੰਡ ਨਹੀਂ ਅਪਣਾਉਣੇ ਚਾਹੀਦੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਬੰਦੀ ਸਿੰਘਾਂ ਨੂੰ ਛੇਤੀ ਤੋਂ ਛੇਤੀ ਰਿਹਾਅ ਕੀਤਾ ਜਾਵੇ ਅਤੇ ਸਾਰਿਆਂ ਨੂੰ ਇਨਸਾਫ ਦਿਲਾਇਆ ਜਾਵੇ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!