टॉप न्यूज़
2 ਅਕਤੂਬਰ 2025 ਨੂੰ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਡ੍ਰਾਈ ਡੇ ਘੋਸ਼ਿਤ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੀਣ-ਪਿਲਾਉਣ ਵਾਲਿਆਂ ਲਈ ਸਖਤ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਮਿਲੀਆਂ ਸ਼ਕਤੀਆਂ ਦਾ ਪ੍ਰਯੋਗ ਕਰਦੇ ਹੋਏ ਮਹਾਤਮਾ ਗਾਂਧੀ ਜਯੰਤੀ ਦੇ ਮੱਦੇਨਜ਼ਰ 2 ਅਕਤੂਬਰ 2025 ਨੂੰ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਡ੍ਰਾਈ ਡੇ ਘੋਸ਼ਿਤ ਕੀਤਾ ਹੈ।
ਡ੍ਰਾਈ ਡੇ ਦੌਰਾਨ ਮਾਲੇਰਕੋਟਲਾ ਜ਼ਿਲ੍ਹੇ ਦੀ ਹੱਦ ਵਿੱਚ ਕਿਸੇ ਵੀ ਸ਼ਰਾਬ ਦੀ ਦੁਕਾਨ (ਦੇਸੀ ਅਤੇ ਅੰਗਰੇਜ਼ੀ ਦੋਵੇਂ), ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਪਰਿਸਰ ਅਤੇ ਹੋਰ ਸਰਕਾਰੀ/ਜਨਤਕ ਥਾਵਾਂ ‘ਤੇ ਸ਼ਰਾਬ ਦੀ ਵਿਕਰੀ, ਵਰਤੋਂ, ਪੀਣ-ਪਿਲਾਉਣ ਜਾਂ ਸਟੋਰ ਕਰਨ ‘ਤੇ ਪੂਰੀ ਪਾਬੰਦੀ ਰਹੇਗੀ। ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ, ਮਾਲੇਰਕੋਟਲਾ ਨੂੰ ਇਹਨਾਂ ਹੁਕਮਾਂ ਦੀ ਪੂਰੀ ਤਰ੍ਹਾਂ ਲਾਗੂ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
EDITED BY- HARLEEN KAUR




