
ਮਾਨਸੂਨ ਹੁਣ ਤੇਜ਼ੀ ਨਾਲ ਭਾਰਤ ਵਿਚੋਂ ਵਾਪਸੀ ਕਰ ਰਿਹਾ ਹੈ। ਇਸ ਵਾਪਸੀ ਦੌਰਾਨ ਕਈ ਰਾਜਾਂ ਵਿਚ ਭਾਰੀ ਬਾਰਿਸ਼ ਹੋ ਰਹੀ ਹੈ। ਉਧਰ, ਮੌਸਮ ਵਿਭਾਗ ਨੇ ਆਖਿਆ ਹੈ ਕਿ ਜਾਂਦਾ-ਜਾਂਦਾ ਮਾਨਸੂਨ ਇੱਕ ਵਾਰ ਫਿਰ ਆਪਣਾ ਪ੍ਰਭਾਵ ਦਿਖਾਉਣ ਵਾਲਾ ਹੈ। ਭਾਰਤ ਮੌਸਮ ਵਿਭਾਗ (IMD) ਨੇ 27, 28, 29 ਅਤੇ 30 ਸਤੰਬਰ ਨੂੰ ਦੇਸ਼ ਭਰ ਦੇ ਕਈ ਰਾਜਾਂ ਲਈ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ।
ਮੌਸਮ ਵਿਭਾਗ ਦੀ ਚਿਤਾਵਨੀ ਅਨੁਸਾਰ ਮਾਨਸੂਨ ਇਕ ਵਾਰ ਫਿਰ ਉੱਤਰ-ਪੱਛਮੀ ਭਾਰਤ ਵਿੱਚ 27, 28, 29 ਅਤੇ 30 ਸਤੰਬਰ ਨੂੰ ਆਪਣੀ ਮੌਜੂਦਗੀ ਦਾ ਅਹਿਸਾਸ ਕਰਵਾਏਗਾ। ਇਸ ਚਿਤਾਵਨੀ ਵਿਚ ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕਈ ਖੇਤਰਾਂ ਵਿੱਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ, ਜਦੋਂ ਕਿ ਹੋਰਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਵੀ ਉਮੀਦ ਹੈ। ਇਸ ਸਮੇਂ ਦੌਰਾਨ ਗਰਜ, ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦੀ ਚਿਤਾਵਨੀ ਵੀ ਹੈ।
EDITED BY- HARLEEN KAUR




