टॉप न्यूज़
ਕਾਂਗਰਸ ਦੇ ਬਲਾਕ ਪ੍ਰਧਾਨ ਅਤੇ ਸਾਬਕਾ ਸਰਪੰਚ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ
ਇਲਾਕੇ 'ਚ ਦਹਿਸ਼ਤ

ਤਰਨਤਾਰਨ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਪੱਟੀ ‘ਚ ਕਾਂਗਰਸ ਦੇ ਬਲਾਕ ਪ੍ਰਧਾਨ ਅਤੇ ਸਾਬਕਾ ਸਰਪੰਚ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਮ੍ਰਿਤਕ ਦੀ ਪਹਿਚਾਣ ਗੁਰਮੇਲ ਸਿੰਘ ਤੂਤ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਧੁੱਸੀ ਬੰਨ ਨੂੰ ਮਜ਼ਬੂਤ ਕਰਨ ਲਈ ਚੱਲ ਰਹੀ ਕਾਰ ਸੇਵਾ ‘ਚ ਉਹ ਆਪਣੀ ਟਰੈਕਟਰ-ਟ੍ਰਾਲੀ ਲੈ ਕੇ ਮਿੱਟੀ ਪਾਉਣ ਗਏ ਸੀ। ਜਦੋਂ ਉਹ ਉੱਥੋਂ ਆਪਣੇ ਘਰ ਵਾਪਸ ਆ ਰਿਹਾ ਸੀ ਤਾਂ ਰਸਤੇ ‘ਚ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ। ਗੋਲੀਆਂ ਦੀ ਆਵਾਜ਼ ਦੇ ਨਾਲ ਪਿੰਡ ਦੇ ਵਿੱਚ ਖੌਫ ਫੈਲ ਗਿਆ। ਪੁਲਿਸ ਵੱਲੋਂ ਇਸ ਮਾਮਲੇ ਦੇ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
EDITED BY- HARLEEN KAUR



