टॉप न्यूज़

ਪੰਜਾਬ ਦੇ ਮੌਸਮ ‘ਚ ਇਕਦਮ ਬਦਲਾਅ

ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ

ਮੌਨਸੂਨ ਹੁਣ ਪੰਜਾਬ ਤੋਂ ਵਾਪਸੀ ਦੇ ਰਾਹ ਉਤੇ ਹੈ ਅਤੇ 20 ਸਤੰਬਰ ਤੱਕ ਪੂਰੀ ਤਰ੍ਹਾਂ ਵਾਪਸੀ ਕਰ ਲਵੇਗਾ। ਰਵਾਨਾ ਹੁੰਦੇ ਸਮੇਂ ਇਹ ਪੰਜਾਬ ਦੇ ਸੈਂਟਰਲ ਹਿੱਸਿਆਂ ਵਿਚੋਂ ਲੰਘੇਗਾ, ਜਿਸ ਕਾਰਨ ਕਈ ਥਾਵਾਂ ਉਤੇ ਮੀਂਹ ਪੈ ਸਕਦਾ ਹੈ ਅਤੇ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲੇਗਾ।

16 ਸਤੰਬਰ ਨੂੰ, ਯਾਨੀ ਅੱਜ ਸੂਬੇ ਦੇ ਕਈ ਇਲਾਕਿਆਂ ਵਿਚ ਬੱਦਲਵਾਈ ਰਹੇਗੀ ਅਤੇ ਬੂੰਦਾਬਾਂਦੀ ਹੋ ਸਕਦੀ ਹੈ। ਦੂਜੇ ਪਾਸੇ 17 ਅਤੇ 18 ਸਤੰਬਰ ਨੂੰ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਖਾਸ ਕਰਕੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਬਾਰਿਸ਼ ਹੋ ਸਕਦੀ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਲੁਧਿਆਣਾ ਵਿਚ ਵੱਧ ਤੋਂ ਵੱਧ ਤਾਪਮਾਨ 37.6 ਡਿਗਰੀ ਸੈਲਸੀਅਸ ਅਤੇ ਪਠਾਨਕੋਟ ਵਿੱਚ ਘੱਟੋ-ਘੱਟ ਤਾਪਮਾਨ 23.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਨੇ ਕਿਹਾ ਕਿ ਮੀਂਹ ਨਾਲ ਤਾਪਮਾਨ ਵਿਚ ਥੋੜ੍ਹੀ ਗਿਰਾਵਟ ਆਵੇਗੀ ਅਤੇ ਲੋਕਾਂ ਨੂੰ ਨਮੀ ਵਾਲੀ ਗਰਮੀ ਤੋਂ ਰਾਹਤ ਮਿਲੇਗੀ। ਹਾਲਾਂਕਿ, ਇਸ ਸਮੇਂ ਦੌਰਾਨ ਭਾਰੀ ਮੀਂਹ ਜਾਂ ਤੂਫਾਨ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!