टॉप न्यूज़

ਰਾਹੁਲ ਗਾਂਧੀ ਨੂੰ ਸਿਰੋਪਾਓ ਦਿੱਤੇ ਜਾਣ ‘ਤੇ ਛਿੜਿਆ ਵਿਵਾਦ

SGPC ਨੇ ਕਿਹਾ- ਸਿੱਖਾਂ ਦੇ ਕਤਲੇਆਮ ਲਈ ਜ਼ਿੰਮੇਵਾਰ ਨੂੰ ਸਿਰੋਪਾਓ ਦੇਣਾ ਸਵੀਕਾਰਯੋਗ ਨਹੀਂ

ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ (Rahul Gandhi) 15 ਸਤੰਬਰ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਲਈ ਅੰਮ੍ਰਿਤਸਰ ਆਏ ਸਨ। ਇਸ ਦੌਰਾਨ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਵਿਖੇ ਰਾਹੁਲ ਗਾਂਧੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤੀ ਗਿਆ ਇਸ ਤੋਂ ਬਾਅਦ ਹੁਣ ਵਿਵਾਦ ਖੜ੍ਹਾ ਹੋ ਗਿਆ। ਵੱਖ-ਵੱਖ ਸਿੱਖ ਸੰਗਠਨਾਂ ਨੇ ਸ਼੍ਰੋਮਣੀ ਕਮੇਟੀ ਅੱਗੇ ਇਸ ‘ਤੇ ਇਤਰਾਜ਼ ਦਰਜ ਕਰਵਾਏ। ਜਦੋਂ ਮਾਮਲਾ ਸ਼੍ਰੋਮਣੀ ਕਮੇਟੀ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਨੇ ਇਸ ਦਾ ਨੋਟਿਸ ਲਿਆ।

ਸ਼੍ਰੋਮਣੀ ਕਮੇਟੀ ਨੇ ਕੱਲ੍ਹ ਰਾਤ ਇਸ ਮਾਮਲੇ ਸਬੰਧੀ ਇੱਕ ਪ੍ਰੈਸ ਨੋਟ ਜਾਰੀ ਕੀਤਾ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤਰਿਮ ਕਮੇਟੀ ਨੇ ਪਹਿਲਾਂ ਹੀ ਫੈਸਲਾ ਕਰ ਲਿਆ ਸੀ ਕਿ ਗੁਰੂ ਘਰਾਂ ਵਿੱਚ ਸਿਰਫ਼ ਧਾਰਮਿਕ ਸ਼ਖ਼ਸੀਅਤਾਂ, ਰਾਗੀ ਸਿੰਘਾਂ ਅਤੇ ਸਿੱਖ ਮਹਾਂਪੁਰਸ਼ਾਂ ਨੂੰ ਸਿਰੋਪਾਓ ਦੇਣ ਦੀ ਇਜਾਜ਼ਤ ਹੈ। ਇਹ ਸਨਮਾਨ ਕਿਸੇ ਹੋਰ ਵਿਸ਼ੇਸ਼ ਵਿਅਕਤੀ ਨੂੰ ਦੇਣ ‘ਤੇ ਪਾਬੰਦੀ ਹੈ।

ਗੁਰਦੁਆਰਾ ਬਾਬਾ ਬੁੱਢਾ ਸਾਹਿਬ ਵਿਖੇ ਵਾਪਰੀ ਘਟਨਾ ਦੀ ਜਾਂਚ ਜਾਰੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜਲਦੀ ਹੀ ਪੂਰੀ ਰਿਪੋਰਟ ਤਿਆਰ ਕੀਤੀ ਜਾਵੇਗੀ ਅਤੇ ਜੇ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।ਧਾਮੀ ਨੇ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਅਤੇ ਗਾਂਧੀ ਪਰਿਵਾਰ ਦੇ ਮੈਂਬਰ ਰਾਹੁਲ ਗਾਂਧੀ, ਜਿਸਨੂੰ ਸਿੱਖਾਂ ਦੇ ਕਤਲੇਆਮ ਲਈ ਜ਼ਿੰਮੇਵਾਰ ਮੰਨਿਆ ਜਾਂਦਾ ਹੈ, ਨੂੰ ਗੁਰਦੁਆਰਾ ਸਾਹਿਬ ਤੋਂ ਸਿਰੋਪਾਓ ਦੇਣਾ ਕਿਸੇ ਵੀ ਹਾਲਤ ਵਿੱਚ ਸਵੀਕਾਰਯੋਗ ਨਹੀਂ ਹੈ। ਇਹ ਸਿੱਖ ਮਾਣ-ਮਰਿਆਦਾ ਅਤੇ ਪਰੰਪਰਾਵਾਂ ਦੇ ਵਿਰੁੱਧ ਹੈ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!