
ਅੱਖਾਂ ਸਾਡੇ ਸਰੀਰ ਦਾ ਮਹੱਤਵਪੂਰਨ ਅੰਗ ਹਨ, ਜਿਨ੍ਹਾਂ ਦੀ ਸੰਭਾਲ ਜ਼ਰੂਰੀ ਹੈ। ਲੰਬੇ ਸਮੇਂ ਤੱਕ ਸਕਰੀਨ ’ਤੇ ਕੰਮ ਕਰਨ, ਪੜ੍ਹਾਈ ਜਾਂ ਟੀ.ਵੀ. ਦੇਖਣ ਨਾਲ ਅੱਖਾਂ ਦੀ ਰੌਸ਼ਨੀ ’ਤੇ ਮਾੜਾ ਅਸਰ ਪੈਂਦਾ ਹੈ, ਜਿਸ ਨਾਲ ਸਿਰਦਰਦ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਅੱਖਾਂ ਦੀ ਰੌਸ਼ਨੀ ਵਧਾਉਣ ਲਈ ਰੋਜ਼ਾਨਾ ਵਿਟਾਮਿਨ-ਸੀ ਨਾਲ ਭਰਪੂਰ ਚੀਜ਼ਾਂ ਖਾਣੀਆਂ ਚਾਹੀਦੀਆਂ ਹਨ। ਇਹ ਖੁਰਾਕ ਅੱਖਾਂ ਨੂੰ ਮਜ਼ਬੂਤ ਕਰਦੀ ਹੈ ਅਤੇ ਐਨਕ ਦੀ ਲੋੜ ਨੂੰ ਘਟਾਉਂਦੀ ਹੈ।



