
ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਦੀ ਸੁਣਵਾਈ ਅੱਜ ਮੋਹਾਲੀ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ। ਇਸ ਦੌਰਾਨ ਅਦਾਲਤ ਨੇ ਉਨ੍ਹਾਂ ਦੀ 14 ਦਿਨਾਂ ਦੀ ਨਿਆਂਇਕ ਹਿਰਾਸਤ ਵਧਾ ਦਿੱਤੀ ਹੈ ਭਾਵ ਕਿ ਉਹ ਹੁਣ 4 ਅਕਤੂਬਰ ਤੱਕ ਨਿਆਂਇਕ ਹਿਰਾਸਤ ਵਿੱਚ ਰਹਿਣਗੇ।
ਮਜੀਠੀਆ ਨੂੰ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ‘ਤੇ ਆਪਣੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਦੋਸ਼ ਹੈ। ਇਸ ਤੋਂ ਪਹਿਲਾਂ 2021 ਵਿੱਚ, ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ, ਮਜੀਠੀਆ ਵਿਰੁੱਧ ਐਨਡੀਪੀਐਸ ਐਕਟ ਤਹਿਤ ਵੀ ਕੇਸ ਦਰਜ ਕੀਤਾ ਗਿਆ ਸੀ।
EDITED BY- HARLEEN KAUR




