टॉप न्यूज़

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਘਾਟਾ

ਸਾਬਕਾ ਕੈਬਨਿਟ ਮੰਤਰੀ ਹਰਮੇਲ ਸਿੰਘ ਟੌਹੜਾ ਦਾ ਦਿਹਾਂਤ, ਅੱਜ ਹੋਏਗਾ ਅੰਤਿਮ ਸੰਸਕਾਰ

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਹਰਮੇਲ ਸਿੰਘ ਟੌਹੜਾ ਦਾ 21 ਸਤੰਬਰ ਦੀ ਸ਼ਾਮ ਨੂੰ ਦਿਹਾਂਤ ਹੋ ਗਿਆ। ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਅਖੀਰੀ ਸਾਹ ਲਏ। 77 ਸਾਲ ਦੇ ਟੌਹੜਾ ਕਾਫ਼ੀ ਸਮੇਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਟੌਹੜਾ ਦੇ ਦਿਹਾਂਤ ਦੀ ਖ਼ਬਰ ਨਾਲ ਪੰਜਾਬ ਵਿੱਚ ਸ਼ੋਕ ਦੀ ਲਹਿਰ ਦੌੜ ਗਈ।

ਹਰਮੇਲ ਸਿੰਘ ਟੌਹੜਾ ਦਿੱਗਜ ਅਕਾਲੀ ਨੇਤਾ ਅਤੇ ਜਥੇਦਾਰ ਸਵਰਗੀਆ ਗੁਰਚਰਨ ਸਿੰਘ ਟੌਹੜਾ ਦੇ ਦਾਮਾਦ ਸਨ। ਉਨ੍ਹਾਂ ਦੇ ਦਿਹਾਂਤ ‘ਤੇ ਸਿਆਸੀ ਧਿਰਾਂ ਦੇ ਲੋਕਾਂ ਨੇ ਸ਼ੋਕ ਪ੍ਰਗਟ ਕੀਤਾ ਹੈ। ਜਾਣਕਾਰੀ ਮੁਤਾਬਕ ਹਰਮੇਲ ਸਿੰਘ ਦਾ ਅਖੀਰੀ ਸੰਸਕਾਰ 23 ਸਤੰਬਰ (ਮੰਗਲਵਾਰ) ਨੂੰ ਸਵੇਰੇ 11 ਵਜੇ ਉਨ੍ਹਾਂ ਦੇ ਜੱਦੀ ਪਿੰਡ ਟੌਹੜਾ ਵਿੱਚ ਕੀਤਾ ਜਾਵੇਗਾ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!