टॉप न्यूज़

ਚੰਡੀਗੜ੍ਹ-ਰਾਜਪੁਰਾ ਰੇਲਵੇ ਲਾਈਨ ਨੂੰ ਮਨਜ਼ੂਰੀ

18 ਕਿਲੋਮੀਟਰ ਲੰਬਾ ਬਣੇਗਾ ਟਰੈਕ; ਫਿਰੋਜ਼ਪੁਰ ਤੋਂ ਚੱਲੇਗੀ ਵੰਦੇ ਭਾਰਤ ਟਰੇਨ

ਰੇਲਵੇ ਨੇ ਪੰਜਾਬ ਨੂੰ ਵੱਡੀ ਸੌਗਾਤ ਦਿੱਤੀ ਹੈ। ਇੱਕ ਪਾਸੇ ਜਿੱਥੇ ਸਾਲਾਂ ਤੋਂ ਟੱਲਦਾ ਆ ਰਿਹਾ ਚੰਡੀਗੜ੍ਹ-ਰਾਜਪੁਰਾ ਰੇਲਵੇ ਟ੍ਰੈਕ ਹੁਣ ਬਣੇਗਾ, ਜਿਸ ਨਾਲ ਮਾਲਵਾ ਖੇਤਰ ਦੇ ਲੋਕਾਂ ਨੂੰ ਫਾਇਦਾ ਮਿਲੇਗਾ। ਇਹ ਟ੍ਰੈਕ ਫਤਿਹਗੜ੍ਹ ਸਾਹਿਬ, ਅੰਬਾਲਾ, ਪਟਿਆਲਾ ਅਤੇ ਮੋਹਾਲੀ ਤੋਂ ਹੋ ਕੇ ਜਾਵੇਗਾ। ਟ੍ਰੈਕ ਦੀ ਲੰਬਾਈ 18 ਕਿਲੋਮੀਟਰ ਹੋਵੇਗੀ। ਇਸ ਨਾਲ ਲੋਕਾਂ ਦੀ ਆਵਾਜਾਈ ਸੁਵਿਧਾ ਵਿੱਚ ਵਾਧਾ ਹੋਵੇਗਾ।

ਇਸ ਦੇ ਨਾਲ ਹੀ ਇੱਕ ਵੰਦੇ ਭਾਰਤ ਟ੍ਰੇਨ ਨੂੰ ਮਨਜ਼ੂਰੀ ਮਿਲੀ ਹੈ। ਇਹ ਟ੍ਰੇਨ ਫਿਰੋਜ਼ਪੁਰ ਤੋਂ ਚੱਲੇਗੀ। ਇਹ ਜਾਣਕਾਰੀ ਖੁਦ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਦਿੱਤੀ। ਇਸ ਮੌਕੇ ‘ਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਮੌਜੂਦ ਸਨ।

ਰਾਜਪੁਰਾ-ਮੋਹਾਲੀ ਨਵੀਂ ਲਾਈਨ 18 ਕਿਲੋਮੀਟਰ ਲੰਬੀ ਹੈ ਅਤੇ ਇਸ ਦੀ ਲਗਭਗ ਲਾਗਤ 443 ਕਰੋੜ ਰੁਪਏ ਦੀ ਆਵੇਗੀ। ਇਸ ਰੇਲਵੇ ਲਾਈਨ ਦੇ ਬਣਨ ਨਾਲ ਚੰਡੀਗੜ੍ਹ ਸਮੇਤ ਸਾਰੇ ਪੰਜਾਬ ਦੇ ਲੋਕਾਂ ਨੂੰ ਫਾਇਦਾ ਹੋਵੇਗਾ। ਕਿਉਂਕਿ ਜਦੋਂ ਰਾਜਪੁਰਾ ਲਾਈਨ ਤਿਆਰ ਹੋ ਜਾਵੇਗੀ, ਤਾਂ ਸਰਹਿੰਦ, ਲੁਧਿਆਣਾ, ਜਲੰਧਰ ਸਮੇਤ ਹੋਰ ਸ਼ਹਿਰਾਂ ਅਤੇ ਰਾਜਾਂ ਵਿੱਚ ਜਾਣਾ ਆਸਾਨ ਹੋ ਜਾਵੇਗਾ। ਪਹਿਲਾਂ ਰੇਲ ਸਿੱਧੀ ਅੰਬਾਲਾ ਜਾਂਦੀ ਸੀ ਅਤੇ ਫਿਰ ਚੰਡੀਗੜ੍ਹ ਵਾਪਸ ਆਉਂਦੀ ਸੀ।

ਹੁਣ ਰਾਜਪੁਰਾ ਵਿੱਚ ਸਰਾਇਆ ਬੰਜਾਰਾ ਸਟੇਸ਼ਨ ਤੋਂ ਟ੍ਰੈਕ ਜੁੜੇਗਾ। ਦੋਹਾਂ ਸਟੇਸ਼ਨਾਂ ਦੇ ਵਿਚਕਾਰ ਪਹਿਲਾਂ 66 ਕਿਲੋਮੀਟਰ ਦੀ ਦੂਰੀ ਸੀ। ਇਸ ਨਾਲ ਲੋਕਾਂ ਦੀ ਯਾਤਰਾ ਦੂਰੀ ਘੱਟ ਹੋਵੇਗੀ।

ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਵੰਦੇ ਭਾਰਤ ਟਰੇਨ ਫਿਰੋਜ਼ਪੁਰ ਕੈਂਟ ਤੋਂ ਸ਼ੁਰੂ ਹੋ ਕੇ ਬਠਿੰਡਾ, ਧੂਰੀ, ਪਟਿਆਲਾ, ਅੰਬਾਲਾ ਕੈਂਟ, ਕੁਰੂਕਸ਼ੇਤਰ ਅਤੇ ਪਾਨੀਪਤ ਹੁੰਦੀ ਹੋਈ ਦਿੱਲੀ ਪਹੁੰਚੇਗੀ। ਇਹ 486 ਕਿਲੋਮੀਟਰ ਦਾ ਸਫਰ 6 ਘੰਟੇ 40 ਮਿੰਟ ਵਿੱਚ ਪੂਰਾ ਕਰੇਗੀ। ਇਹ ਟਰੇਨ ਬੁੱਧਵਾਰ ਨੂੰ ਛੱਡ ਕੇ ਹਫਤੇ ਵਿੱਚ ਛੇ ਦਿਨ ਚੱਲੇਗੀ। ਟਰੇਨ ਸਵੇਰੇ 7:55 ਵਜੇ ਫਿਰੋਜ਼ਪੁਰ ਕੈਂਟ ਤੋਂ ਚੱਲੇਗੀ ਅਤੇ ਦੁਪਹਿਰ 2:30 ਵਜੇ ਦਿੱਲੀ ਪਹੁੰਚੇਗੀ। ਇਸੇ ਤਰ੍ਹਾਂ, ਸ਼ਾਮ 4:00 ਵਜੇ ਦਿੱਲੀ ਤੋਂ ਰਵਾਨਾ ਹੋਵੇਗੀ ਅਤੇ ਰਾਤ 10:35 ਵਜੇ ਫਿਰੋਜ਼ਪੁਰ ਪਹੁੰਚੇਗੀ। ਉਨ੍ਹਾਂ ਨੇ ਕਿਹਾ ਕਿ ਇਸ ਪ੍ਰਸਤਾਵ ਨੂੰ ਪ੍ਰਧਾਨ ਮੰਤਰੀ ਨੂੰ ਭੇਜ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਇਸ ਨੂੰ ਸ਼ੁਰੂ ਕਰਨ ਦੀ ਅਪੀਲ ਕੀਤੀ ਗਈ ਹੈ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!