टॉप न्यूज़

ਰਾਜਵੀਰ ਜਵੰਧਾ ਦੀ ਪਤਨੀ ਨਾਲ ਆਖਰੀ ਵਾਰ ਹੋਈ ਇਹ ਗੱਲਬਾਤ

ਘਰੋਂ ਨਿਕਲਣ ਤੋਂ ਪਹਿਲਾਂ ਬੋਲੀ- "ਤੁਸੀ ਨਾ ਜਾਓ ਬਾਹਰ"

ਪੰਜਾਬੀ ਗਾਇਕ ਰਾਜਵੀਰ ਜਵੰਧਾ ਦੀ ਹਾਲਤ ਗੰਭੀਰ ਹੈ। ਦੱਸ ਦੇਈਏ ਕਿ ਗਾਇਕ ਹਿਮਾਚਲ ਦੇ ਬੱਦੀ ਵਿੱਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਸੀ। ਸ਼ਨੀਵਾਰ ਤੋਂ ਹੀ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਐਡਵਾਂਸ ਲਾਈਫ ਸਪੋਰਟ ਸਿਸਟਮ ‘ਤੇ ਰੱਖਿਆ ਗਿਆ ਹੈ। ਡਾਕਟਰਾਂ ਦੇ ਅਨੁਸਾਰ ਹਾਦਸੇ ਤੋਂ ਬਾਅਦ ਜਦੋਂ ਜਵੰਦਾ ਨੂੰ ਹਸਪਤਾਲ ਲਿਆਂਦਾ ਗਿਆ ਸੀ, ਉਸ ਸਮੇਂ ਦੀ ਹਾਲਤ ਅਜੇ ਵੀ ਓਹੀ ਹੈ। ਉਨ੍ਹਾਂ ਦਾ ਬਲੱਡ ਪ੍ਰੈਸ਼ਰ ਠੀਕ ਹੈ। 24 ਘੰਟਿਆਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਇਸ ਵਿਚਾਲੇ ਇੰਡਸਟਰੀ ਦੇ ਕਈ ਮਸ਼ਹੂਰ ਸਿਤਾਰੇ ਅਤੇ ਰਾਜਨੀਤੀ ਪਾਰਟੀ ਦੇ ਨੇਤਾ ਗਾਇਕ ਦਾ ਹਾਲ ਜਾਣਨ ਲਈ ਹਸਪਤਾਲ ਪਹੁੰਚੇ।

ਇਸ ਵਿਚਾਲੇ ਗਾਇਕ ਦੇ ਹਾਦਸੇ ਤੋਂ ਪਹਿਲਾਂ ਪਤਨੀ ਨਾਲ ਹੋਈ ਗੱਲਬਾਤ ਨੂੰ ਲੈ ਚਰਚਾ ਹੋ ਰਹੀ ਹੈ। ਜਾਣਕਾਰੀ ਮੁਤਾਬਕ ਜਦੋਂ ਗਾਇਕ ਸਫ਼ਰ ਲਈ ਘਰੋਂ ਬਾਹਰ ਨਿਕਲਣ ਲੱਗਾ ਤਾਂ ਉਨ੍ਹਾਂ ਦੀ ਪਤਨੀ ਨੇ ਉਨ੍ਹਾਂ ਨੂੰ ਰੋਕਿਆ ਸੀ ਅਤੇ ਕਿਹਾ ਕਿ “ਤੁਸੀ ਬਾਹਰ ਨਾ ਜਾਓ…।” ਹਾਲਾਂਕਿ ਇਸ ਤੋਂ ਬਾਅਦ ਉਹ ਘਰੋਂ ਸਫ਼ਰ ਲਈ ਨਿਕਲ ਗਏ।

ਦੱਸ ਦੇਈਏ ਕਿ ਹਾਦਸੇ ਦੀ ਜਾਣਕਾਰੀ ਮਿਲਦੇ ਹੀ, ਰਾਜਨੀਤਿਕ ਆਗੂ, ਗਾਇਕ ਅਤੇ ਫਿਲਮੀ ਸਿਤਾਰੇ ਉਨ੍ਹਾਂ ਦਾ ਹਾਲਚਾਲ ਪੁੱਛਣ ਲਈ ਹਸਪਤਾਲ ਪਹੁੰਚੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਵੰਦਾ ਲਈ ਅਰਦਾਸ ਕੀਤੀ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!