टॉप न्यूज़

ਗਾਇਕ ਰਾਜਵੀਰ ਜਵੰਦਾ ਦੇ ਸਸਕਾਰ ਮੌਕੇ 150 ਤੋਂ ਵੱਧ ਫੋਨ ਹੋਏ ਚੋਰੀ

ਗਾਇਕ ਰਾਜਵੀਰ ਜਵੰਦਾ ਦਾ ਨਜ਼ਦੀਕੀ ਪਿੰਡ ਪੋਨਾ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਜਿਸ ਥਾਂ ਗਾਇਕ ਦਾ ਅੰਤਿਮ ਸੰਸਕਾਰ ਹੋਇਆ ਉਹ ਸਕੂਲ ਦੇ ਬਿਲਕੁਲ ਨਾਲ ਲੱਗਦੀ ਉਹੀ ਥਾਂ ਹੈ ਜਿੱਥੇ ਬਣੀ ਸਟੇਜ ’ਤੇ ਉਸ ਨੇ ਪਹਿਲੀ ਵਾਰ ਗਾਇਆ ਸੀ। ਆਪਣੀ ਗਾਇਕੀ ਰਾਹੀਂ ਦੁਨੀਆਂ ਭਰ ਵਿੱਚ ਧੁੰਮਾਂ ਪਾਉਣ ਵਾਲੇ ਰਾਜਵੀਰ ਜਵੰਦਾ ਦੀ ਅੰਤਿਮ ਯਾਤਰਾ ਸਮੇਂ ਮਾਹੌਲ ਬੇਹੱਦ ਗ਼ਮਗੀਨ ਹੋਇਆ। ਇਸ ਮੌਕੇ ਕਈ ਨਾਮੀਂ ਗਾਇਕ ਤੇ ਕਲਾਕਾਰ ਪੁੱਜੇ। ਇਸ ਤੋਂ ਇਲਾਵਾ ਸਿਆਸੀ ਤੇ ਸਮਾਜਿਕ ਆਗੂ ਵੀ ਵੱਡੀ ਗਿਣਤੀ ਵਿੱਚ ਰਾਜਵੀਰ ਜਵੰਦਾ ਦੀ ਅੰਤਿਮ ਯਾਤਰਾ ਵਿੱਚ ਸ਼ਾਮਲ ਹੋਏ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਮਰਹੂਮ ਗਾਇਕ ਦੇ ਘਰ ਜਾ ਕੇ ਪਰਿਵਾਰ ਨਾਲ ਦੁੱਖ ਵੰਡਾਇਆ।

ਰਾਜਵੀਰ ਦੇ ਸਸਕਾਰ ਮੌਕੇ ਇਕ ਅਜਿਹੀ ਘਟਨਾ ਵਾਪਰ ਗਈ, ਜਿਸ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ। ਰਾਜਵੀਰ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਆਏ ਕਈ ਪੰਜਾਬੀ ਗਾਇਕਾਂ ਦੇ ਨਾਲ-ਨਾਲ ਲੋਕਾਂ ਦੇ 150 ਤੋਂ ਵੱਧ ਫੋਨ ਚੋਰੀ ਹੋ ਗਏ। ਫੋਨ ਚੋਰੀ ਹੋ ਜਾਣ ਦੀ ਇਸ ਘਟਨਾ ਦੀ ਜਾਣਕਾਰੀ ਪੰਜਾਬੀ ਗਾਇਕ ਗਗਨ ਕੋਕਰੀ ਵੱਲੋਂ ਦਿੱਤੀ ਗਈ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!