टॉप न्यूज़
3 ਸਾਲ ਦੀ ਬੱਚੀ ਨਾਲ ਬਲਾਤਕਾਰ ਦੀ ਕੋਸ਼ਿਸ਼ ਕਰਨ ਵਾਲੇ ਦਾ ਲੋਕਾਂ ਨੇ ਚਾੜਿਆ ਕੁਟਾਪਾ

ਲੁਧਿਆਣਾ ਸ਼ਹਿਰ ਤੋਂ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਦੱਸ ਦਈਏ ਲੁਧਿਆਣਾ ਵਿੱਚ 3 ਸਾਲ ਦੀ ਬੱਚੀ ਨਾਲ ਬਲਾਤਕਾਰ ਦੀ ਕੋਸ਼ਿਸ਼ ਕੀਤੀ ਗਈ। ਪਰ ਲੋਕਾਂ ਵੱਲੋਂ ਆਰੋਪੀ ਨੂੰ ਫੜ ਲਿਆ ਅਤੇ ਚੰਗੀ ਤਰ੍ਹਾਂ ਕੁਟਾਪਾ ਕੀਤਾ ਗਿਆ ਹੈ। ਆਰੋਪੀ ਉਸ ਵੇਲੇ ਨਸ਼ੇ ਵਿੱਚ ਸੀ ਅਤੇ ਉਲਟਾ ਲੋਕਾਂ ਨੂੰ ਹੀ ਗਾਲਾਂ ਕੱਢਣ ਲੱਗ ਪਿਆ।
ਬਲਾਤਕਾਰ ਦੀ ਕੋਸ਼ਿਸ਼ ਦੇ ਦੌਰਾਨ ਜਦੋਂ ਬੱਚੀ ਚੀਕੀ, ਤਾਂ ਲੋਕਾਂ ਨੂੰ ਪਤਾ ਲੱਗਾ। ਫੜੇ ਜਾਣ ‘ਤੇ ਆਰੋਪੀ ਗਾਲਾਂ ਕੱਢਣ ਲੱਗ ਪਿਆ, ਜਿਸ ‘ਤੇ ਲੋਕਾਂ ਨੇ ਉਸ ਦਾ ਚੰਗਾ ਕੁਟਾਪਾ ਚਾੜ੍ਹਿਆ ਅਤੇ ਪੁਲਿਸ ਨੂੰ ਬੁਲਾਇਆ। ਇਸ ਤੋਂ ਬਾਅਦ ਥਾਣਾ ਟਿੱਬਾ ਦੀ ਪੁਲਿਸ ਉੱਥੇ ਪਹੁੰਚੀ ਅਤੇ ਆਰੋਪੀ ਨੂੰ ਹਿਰਾਸਤ ਵਿੱਚ ਲੈ ਗਈ। ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।
EDITED BY- HARLEEN KAUR




