ਪੰਜਾਬ ‘ਚ 4 ਅਕਤੂਬਰ ਤੋਂ ਇਕਦਮ ਬਦਲੇਗਾ ਮੌਸਮ

ਮਾਨਸੂਨ ਦਾ ਅਧਿਕਾਰਤ ਸੀਜ਼ਨ 1 ਜੂਨ ਤੋਂ 30 ਸਤੰਬਰ ਤੱਕ ਮੰਨਿਆ ਜਾਂਦਾ ਹੈ। ਇਸ ਦੇ ਬਾਵਜੂਦ ਕਈ ਰਾਜਾਂ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮਾਨਸੂਨ ਪੰਜਾਬ ਅਤੇ ਚੰਡੀਗੜ੍ਹ ਤੋਂ ਵਿਦਾ ਹੋ ਚੁੱਕਾ ਹੈ, ਹਾਲਾਂਕਿ ਮੰਗਲਵਾਰ ਰਾਤ ਨੂੰ ਮੌਸਮ ਅਚਾਨਕ ਬਦਲ ਗਿਆ। ਕਈ ਇਲਾਕਿਆਂ ਵਿਚ ਇਕਦਮ ਭਾਰੀ ਮੀਂਹ ਪਿਆ, ਜਿਸ ਨਾਲ ਗਰਮੀ ਤੋਂ ਕੁਝ ਰਾਹਤ ਮਿਲੀ। ਮੌਸਮ ਵਿਭਾਗ ਅਨੁਸਾਰ 4 ਅਕਤੂਬਰ ਤੋਂ ਮੌਸਮ ਇਕਦਮ ਫਿਰ ਬਦਲ ਜਾਵੇਗਾ। 5 ਅਤੇ 6 ਅਕਤੂਬਰ ਨੂੰ ਸੂਬੇ ਭਰ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਰਬ ਸਾਗਰ ਵਿੱਚ ਖੰਭਾਤ ਦੀ ਖਾੜੀ ਵਿੱਚ ਚੱਕਰਵਾਤੀ ਸਰਕੂਲੇਸ਼ਨ ਦਾ ਪ੍ਰਭਾਵ ਕਈ ਰਾਜਾਂ ਵਿੱਚ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਸਾਰ ਪੰਜਾਬ, ਹਰਿਆਣਾ, ਮਹਾਰਾਸ਼ਟਰ, ਗੁਜਰਾਤ, ਛੱਤੀਸਗੜ੍ਹ, ਓਡੀਸ਼ਾ ਅਤੇ ਆਂਧਰਾ ਪ੍ਰਦੇਸ਼ ਦੇ ਕੁਝ ਜ਼ਿਲ੍ਹਿਆਂ ਵਿਚ ਬਾਰਿਸ਼ ਹੋਣ ਦੀ ਉਮੀਦ ਹੈ।
ਮੌਸਮ ਵਿਭਾਗ ਨੇ ਕਿਹਾ ਕਿ ਅਕਤੂਬਰ ਦੇ ਸ਼ੁਰੂ ਵਿਚ ਮਾਨਸੂਨ ਦੇ ਜਾਣ ਦੇ ਬਾਵਜੂਦ ਬਹੁਤ ਸਾਰੇ ਖੇਤਰਾਂ ਵਿਚ ਤੇਜ਼ ਹਵਾਵਾਂ ਦੇ ਨਾਲ-ਨਾਲ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੱਖਣੀ ਭਾਰਤੀ ਰਾਜਾਂ ਦੇ ਤੱਟਵਰਤੀ ਖੇਤਰਾਂ ਲਈ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ, ਜਦੋਂ ਕਿ ਉੱਤਰ-ਪੂਰਬੀ ਅਤੇ ਪੂਰਬੀ ਖੇਤਰਾਂ ਲਈ ਤੇਜ਼ ਗਰਜ-ਤੂਫ਼ਾਨ ਦੀ ਚਿਤਾਵਨੀ ਜਾਰੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਬੁੱਧਵਾਰ ਨੂੰ ਦਿੱਲੀ-ਐਨਸੀਆਰ ਵਿਚ ਹਲਕੀ ਬਾਰਿਸ਼ ਦੀ ਉਮੀਦ ਹੈ।
EDITED BY- HARLEEN KAUR



