ਫੋਰਟਿਸ ਹਸਪਤਾਲ ਨੇ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਦਾ ਦੱਸਿਆ ਹਾਲ

ਪੰਜਾਬੀ ਗਾਇਕ ਰਾਜਵੀਰ ਜਵੰਦਾ ਇਸ ਸਮੇਂ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ੍ਹ ਰਹੇ ਹਨ। ਦੱਸ ਦੇਈਏ ਕਿ ਇੱਕ ਭਿਆਨਕ ਸੜਕ ਹਾਦਸੇ ਵਿੱਚ ਪੰਜਾਬੀ ਕਲਾਕਾਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ। ਉਨ੍ਹਾਂ ਦੀ ਹਾਲਤ ਅਜੇ ਵੀ ਗੰਭੀਰ ਦੱਸੀ ਹੈ। ਉਹ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਲਾਈਫ ਸਪੋਰਟ ‘ਤੇ ਹਨ।
ਇਸ ਵਿਚਾਲੇ ਫੋਰਟਿਸ ਹਸਪਤਾਲ ਨੇ ਮੰਗਲਵਾਰ ਸ਼ਾਮ ਨੂੰ ਉਨ੍ਹਾਂ ਦੀ ਸਿਹਤ ਬਾਰੇ ਤਾਜ਼ਾ ਅਪਡੇਟ ਜਾਰੀ ਕੀਤਾ। ਹਸਪਤਾਲ ਨੇ ਕਿਹਾ ਕਿ ਰਾਜਵੀਰ ਜਵੰਦਾ ਦੀ ਮਾਨਸਿਕ ਸਥਿਤੀ ਨਾਜ਼ੁਕ ਹੈ ਅਤੇ ਉਨ੍ਹਾਂ ਦੀ ਸਿਹਤ ਵਿੱਚ ਕੋਈ ਖਾਸ ਸੁਧਾਰ ਨਹੀਂ ਹੋਇਆ ਹੈ। ਉਨ੍ਹਾਂ ਦੇ ਦਿਮਾਗੀ ਗਤੀਵਿਧੀ ਬਹੁਤ ਘੱਟ ਹੈ। ਦਿਮਾਗ ਦੇ ਐਮਆਰਆਈ ਸਕੈਨ ਵਿੱਚ ਹਾਈਪੋਕਸਿਕ ਬਦਲਾਅ ਦਿਖਾਈ ਦਿੱਤੇ। ਰੀੜ੍ਹ ਦੀ ਹੱਡੀ ਦੇ ਐਮਆਰਆਈ ਵਿੱਚ ਗਰਦਨ ਅਤੇ ਪਿੱਠ ਦੇ ਹਿੱਸੇ ਵਿੱਚ ਕਾਫੀ ਡੂੰਘੀਆਂ ਸੱਟਾਂ ਦਾ ਪਤਾ ਚੱਲਿਆ ਹੈ। ਰੀੜ੍ਹ ਦੀ ਹੱਡੀ ਦੀ ਗੰਭੀਰ ਸੱਟ ਨੇ ਉਨ੍ਹਾਂ ਦੇ ਹੱਥਾਂ ਅਤੇ ਲੱਤਾਂ ਨੂੰ ਕਾਫ਼ੀ ਕਮਜ਼ੋਰ ਕਰ ਦਿੱਤਾ ਹੈ।
ਇਨ੍ਹਾਂ ਸਾਰੇ ਕਾਰਨਾ ਦੇ ਚਲਦਿਆਂ ਉਨ੍ਹਾਂ ਨੂੰ ਲੰਬੇ ਸਮੇਂ ਲਈ ਵੈਂਟੀਲੇਟਰ ‘ਤੇ ਰੱਖਣ ਦੀ ਜ਼ਰੂਰਤ ਹੋਏਗੀ। ਮਾਹਰ ਡਾਕਟਰਾਂ ਦੀ ਇੱਕ ਟੀਮ ਇਸ ਸਮੇਂ ਉਨ੍ਹਾਂ ਦੀ 24 ਘੰਟੇ ਨਿਗਰਾਨੀ ਕਰ ਰਹੀ ਹੈ। ਰਾਜਵੀਰ ਜਵੰਦਾ ਦੇ ਪ੍ਰਸ਼ੰਸਕ ਅਤੇ ਪੰਜਾਬੀ ਸੰਗੀਤ ਉਦਯੋਗ ਨਾਲ ਜੁੜੇ ਲੋਕ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਲਗਾਤਾਰ ਪ੍ਰਾਰਥਨਾ ਕਰ ਰਹੇ ਹਨ।
EDITED BY- HARLEEN KAUR




