टॉप न्यूज़

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ

ਸੀਨੀਅਰ ਆਗੂ ਕਾਂਗਰਸ ਵਿਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਅੰਮ੍ਰਿਤਸਰ (ਉੱਤਰੀ) ਤੋਂ ਦੋ ਵਾਰ ਵਿਧਾਇਕ ਰਹੇ ਅਨਿਲ ਜੋਸ਼ੀ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਹਾਲ ਹੀ ਵਿੱਚ ਦਿੱਲੀ ਵਿੱਚ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਏਆਈਸੀਸੀ(AICC) ਦੇ ਜਨਰਲ ਸਕੱਤਰ (ਸੰਗਠਨ) ਕੇਸੀ ਵੇਣੂਗੋਪਾਲ ਨਾਲ ਮੁਲਾਕਾਤ ਕੀਤੀ ਸੀ। ਅੱਜ ਉਹ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ।

ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਇੱਛਾ ਪ੍ਰਗਟਾਈ। ਜ਼ਿਕਰਯੋਗ ਹੈ ਕਿ ਅਨਿਲ ਜੋਸ਼ੀ ਨੇ 20 ਨਵੰਬਰ, 2024 ਨੂੰ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਸੀ। ਹਾਲਾਂਕਿ, ਉਹ ਜੂਨ 2025 ਵਿੱਚ ਲੁਧਿਆਣਾ (ਪੱਛਮੀ) ਉਪ ਚੋਣ ਦੌਰਾਨ ਅਕਾਲੀ ਦਲ ਵਿੱਚ ਵਾਪਸ ਆ ਗਏ। ਉਨ੍ਹਾਂ ਨੇ ਉਸੇ ਸਾਲ ਅੰਮ੍ਰਿਤਸਰ ਤੋਂ ਅਕਾਲੀ ਦਲ ਦੀ ਟਿਕਟ ’ਤੇ ਲੋਕ ਸਭਾ ਚੋਣਾਂ ਲੜੀਆਂ ਪਰ ਹਾਰ ਗਏ ਸਨ।

ਇਸ ਤੋਂ ਪਹਿਲਾਂ ਜੋਸ਼ੀ 2007 ਤੋਂ 2017 ਤੱਕ ਭਾਜਪਾ ਦੀ ਟਿਕਟ ਉਤੇ ਲਗਾਤਾਰ ਦੋ ਵਾਰ ਅੰਮ੍ਰਿਤਸਰ (ਉੱਤਰੀ) ਤੋਂ ਵਿਧਾਇਕ ਰਹੇ। 2021 ਵਿਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਭਾਜਪਾ ਦੀਆਂ ਨੀਤੀਆਂ ਦੀ ਆਲੋਚਨਾ ਕਰਨ ਕਾਰਨ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਸੀ। ਬਾਅਦ ਵਿਚ ਉਹ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!