टॉप न्यूज़

ਪੰਜਾਬ ਪੁਲਿਸ ਵੱਲੋਂ ਬੰਪਰ ਭਰਤੀ ਦਾ ਐਲਾਨ

ਜਿਹੜੇ ਨੌਜਵਾਨ ਮੁੰਡੇ-ਕੁੜੀਆਂ ਪੰਜਾਬ ਦੇ ਪੁਲਿਸ ਵਿਭਾਗ ਵਿੱਚ ਸਰਕਾਰੀ ਨੌਕਰੀ ਪ੍ਰਾਪਤ ਕਰਨਾ ਚਾਹੁੰਦੇ ਹਨ। ਉਨ੍ਹਾਂ ਲਈ ਜਲਦ ਹੀ ਸੁਨਹਿਰੀ ਮੌਕਾ ਆਉਣ ਵਾਲਾ ਹੈ। ਜੀ ਹਾਂ ਪੁਲਿਸ ਵਿਭਾਗ ਵੱਲੋਂ ਨਵੀਆਂ ਅਸਾਮੀਆਂ ਨੂੰ ਲੈ ਕੇ ਗ੍ਰੀਨ ਸਿੰਗਨਲ ਦੇ ਦਿੱਤਾ ਗਿਆ ਹੈ। ਜੀ ਹਾਂ ਪੰਜਾਬ ਸਰਕਾਰ ਅਗਲੇ ਸਾਲ ਪੁਲਿਸ ਵਿਭਾਗ ਵਿੱਚ 3400 ਕਾਂਸਟੇਬਲਾਂ ਦੀ ਸਿੱਧੀ ਭਰਤੀ ਕਰੇਗੀ।

ਇਸ ਸਬੰਧ ਵਿੱਚ ਪੰਜਾਬ ਦੇ DGP ਗੌਰਵ ਯਾਦਵ ਨੇ ਭਰਤੀ ਪ੍ਰਕਿਰਿਆ ਨੂੰ ਜਲਦ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। DGP ਨੇ ਹਾਲ ਹੀ ਵਿੱਚ ਰਾਜ ਦੇ ਸਾਰੇ ਪੁਲਿਸ ਕਮਿਸ਼ਨਰSSP ਅਤੇ SHO ਰੈਂਕ ਦੇ ਅਧਿਕਾਰੀਆਂ ਨਾਲ ਇੱਕ ਵਰਚੁਅਲ ਮੀਟਿੰਗ ਕੀਤੀ। ਉਹਨਾਂ ਕਿਹਾ ਕਿ ਪੁਲਿਸ ਵਿਭਾਗ ਵਿੱਚ ਸਟਾਫ਼ ਦੀ ਘਾਟ ਦੇਖਦਿਆਂ ਸਰਕਾਰ ਨੇ ਨਵੀਆਂ ਅਸਾਮੀਆਂ ਬਣਾਈਆਂ ਹਨ। ਇਸਦੇ ਤਹਿਤ ASI ਤੋਂ ਇੰਸਪੈਕਟਰ ਰੈਂਕ ਤੱਕ ਦੇ ਅਧਿਕਾਰੀਆਂ ਦੀ ਘਾਟ ਪੂਰੀ ਕਰਨ ਲਈ 1600 ਨਵੀਆਂ ਅਸਾਮੀਆਂ ਬਣਾਈਆਂ ਗਈਆਂ ਹਨ।

ਇਸ ਵਿੱਚ 150 ਇੰਸਪੈਕਟਰ, 450 S.I. ਅਤੇ 1000 A.S.I. ਦੀਆਂ ਖਾਲੀ ਅਸਾਮੀਆਂ ਪ੍ਰਮੋਸ਼ਨ ਦੇ ਰਾਹੀਂ ਭਰੀਆਂ ਜਾਣਗੀਆਂ। ਇਸਦੇ ਨਾਲ ਹੀ DGP ਨੇ ਜ਼ਿਲ੍ਹਾ ਕਾਡਰਾਂ ਵਿੱਚ ਲਗਭਗ 4500 ਹੋਰ ਅਸਾਮੀਆਂ ਨੂੰ ਚਰਨਬੱਧ ਤਰੀਕੇ ਨਾਲ ਭਰਣ ਦੇ ਹੁਕਮ ਦਿੱਤੇ ਹਨ।

DGP ਗੌਰਵ ਯਾਦਵ ਨੇ SHO ਤੋਂ ਲੈ ਕੇ ਸੀਨੀਅਰ ਰੈਂਕ ਦੇ ਅਧਿਕਾਰੀਆਂ ਨੂੰ ਤਿਉਹਾਰਾਂ ਦੇ ਮੌਸਮ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਵਿਸਤ੍ਰਿਤ ਐਕਸ਼ਨ ਪਲਾਨ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਉਹਨਾਂ ਪੁਲਿਸ ਅਧਿਕਾਰੀਆਂ ਨੂੰ ਗੈਂਗਸਟਰਾਂਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਤੱਤਾਂ ਖ਼ਿਲਾਫ ਬਹਾਦਰੀ ਅਤੇ ਸਖਤੀ ਨਾਲ ਕਾਰਵਾਈ ਕਰਨ ਦੇ ਹੁਕਮ ਦਿੱਤੇ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!