टॉप न्यूज़

ਕੈਨੇਡਾ ‘ਚ ਦੁਬਾਰਾ ਖੁੱਲ੍ਹਿਆ ਕਪਿਲ ਸ਼ਰਮਾ ਦਾ ਕੈਫੇ

ਪਹਿਲਾਂ ਦੋ ਵਾਰ ਹੋ ਚੁੱਕੀ ਫਾਇਰਿੰਗ

ਕਾਮੇਡੀਅਨ ਕਪਿਲ ਸ਼ਰਮਾ ਲੋਕਾਂ ਨੂੰ ਹੱਸਾਉਂਦੇ ਨਜ਼ਰ ਆਉਂਦੇ ਹਨ, ਪਰ ਕੁਝ ਸਮਾਂ ਪਹਿਲਾਂ ਉਹ ਮੁਸੀਬਤ ਵਿੱਚ ਫਸ ਗਏ ਸਨ। ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਹੀ ਕੈਨੇਡਾ ਵਿੱਚ ਆਪਣਾ ਕੈਫੇ ਖੋਲ੍ਹਿਆ ਸੀ, ਜਿਸ ‘ਤੇ ਕੁਝ ਬਦਮਾਸ਼ਾਂ ਨੇ ਗੋਲੀਆਂ ਚਲਾ ਕੇ ਹਮਲਾ ਕਰ ਦਿੱਤਾ ਸੀ। ਹਾਲਾਂਕਿ ਕੁਝ ਸਮੇਂ ਬਾਅਦ ਕਪਿਲ ਸ਼ਰਮਾ ਨੇ ਇਸਨੂੰ ਮੁੜ ਖੋਲ੍ਹ ਦਿੱਤਾ ਸੀ। ਪਰ ਫਿਰ ਤੋਂ ਕਪਿਲ ਸ਼ਰਮਾ ਦੇ ਕੈਫੇ ਤੇ ਹਮਲਾ ਕੀਤਾ ਗਿਆ ਸੀ।

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸਥਿਤ ਸਰਰੇ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਦਾ ਕੈਫੇ ਮੁੜ ਖੋਲ੍ਹ ਦਿੱਤਾ ਗਿਆ ਹੈ। ਇੱਕ ਮਹੀਨੇ ਵਿੱਚ ਕੈਫੇ ‘ਤੇ ਦੋ ਵਾਰੀ ਫਾਇਰਿੰਗ ਹੋ ਚੁੱਕੀ ਸੀ, ਜਿਸ ਨਾਲ ਖਿੜਕੀਆਂ ਟੁੱਟ ਗਈਆਂ ਸਨ। ਪਰ ਮੁਰੰਮਤ ਤੋਂ ਬਾਅਦ ਇਸਨੂੰ ਫਿਰੋਂ ਆਮ ਜਨਤਾ ਲਈ ਖੋਲ੍ਹ ਦਿੱਤਾ ਗਿਆ ਹੈ। ਫਾਇਰਿੰਗ ਦੀ ਜ਼ਿੰਮੇਵਾਰੀ ਗੈਂਗਸਟਰ ਲਾਰੈਂਸ ਅਤੇ ਗੋਲਡੀ ਢਿੱਲੋਂ ਨੇ ਲਈ ਸੀ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!