
ਤਰਨਤਾਰਨ ਜ਼ਿਲ੍ਹੇ ਦੇ ਪਿੰਡ ਰੁੜੀਵਾਲ ਵਿੱਚ, ਇੱਕ ਕਿਸਾਨ ਦੀ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਚੋਹਲਾ ਸਾਹਿਬ ਪੁਲਿਸ ਸਟੇਸ਼ਨ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਕਾਤਲਾਂ ਨੂੰ ਫੜਨ ਲਈ ਨਾਕਾਬੰਦੀ ਕਰ ਦਿੱਤੀ ਹੈ।
ਮ੍ਰਿਤਕ ਦੀ ਪਛਾਣ ਅਜਾਇਬ ਸਿੰਘ (50) ਪੁੱਤਰ ਮੱਸਾ ਸਿੰਘ ਵਾਸੀ ਰੁੜੀਵਾਲ ਵਜੋਂ ਹੋਈ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਅਜਾਇਬ ਸਿੰਘ ਆਪਣੇ ਘਰ ਤੋਂ ਗੰਦੀ ਵਿੰਡਵਾਲੀ ਸੜਕ ‘ਤੇ ਪੈਦਲ ਜਾ ਰਿਹਾ ਸੀ।
ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਹਮਲਾਵਰ ਮੋਟਰਸਾਈਕਲ ‘ਤੇ ਸਵਾਰ ਸਨ ਅਤੇ ਉਨ੍ਹਾਂ ਨੇ ਲਗਭਗ ਤਿੰਨ ਗੋਲੀਆਂ ਚਲਾਈਆਂ। ਕਿਸਾਨ ਅਜਾਇਬ ਸਿੰਘ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਚੋਹਲਾ ਸਾਹਿਬ ਪੁਲਿਸ ਸਟੇਸ਼ਨ ਦੇ ਮੁਖੀ ਬਲਜਿੰਦਰ ਸਿੰਘ ਸਮੇਤ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
EDITED BY- HARLEEN KAUR




