टॉप न्यूज़

ਪੰਜਾਬੀ ਸੰਗੀਤ ਜਗਤ ਨੂੰ ਇੱਕ ਹੋਰ ਵੱਡਾ ਝਟਕਾ

ਹੁਣ ਮਸ਼ਹੂਰ ਲੋਕ ਗਾਇਕ ਦਾ ਹੋਇਆ ਦੇਹਾਂਤ

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ਤੋਂ ਅਜੇ ਪੰਜਾਬੀ ਮਿਊਜ਼ਿਕ ਇੰਡਸਟਰੀ ਸੋਗ ’ਚੋਂ ਬਾਹਰ ਨਹੀਂ ਨਿਕਲੀ ਸੀ ਕਿ ਇੱਕ ਪੰਜਾਬੀ ਗਾਇਕ ਦੇ ਦੇਹਾਂਤ ਹੋ ਜਾਣ ਦੀ ਦੁਖਦ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬੀ ਲੋਕ ਗਾਇਕ ਗੁਰਮੀਤ ਮਾਨ ਦਾ ਦੇਹਾਂਤ ਹੋ ਗਿਆ ਹੈ। ਦੱਸ ਦਈਏ ਕਿ ਗੁਰਮੀਤ ਮਾਨ ਰੋਪੜ ਜ਼ਿਲ੍ਹੇ ਦੇ ਰਹਿਣ ਵਾਲੇ ਹਨ ਅਤੇ ਪੰਜਾਬ ਪੁਲਿਸ ਵਿੱਚ ਨੌਕਰੀ ਵੀ ਕਰਦੇ ਸਨ।

ਦੱਸ ਦਈਏ ਕਿ ਪਿਛਲੇ ਲੰਬੇ ਸਮੇਂ ਤੋਂ ਗੁਰਮੀਤ ਮਾਨ ਆਪਣੀ ਗਾਇਕੀ ਨਾਲ ਲੋਕਾਂ ਦੇ ਦਿਲਾਂ ’ਤੇ ਰਾਜ਼ ਕਰਦੇ ਆ ਰਹੇ ਹਨ। ਇਨ੍ਹਾਂ ਹੀ ਨਹੀਂ ਗਾਇਕ ਗੁਰਮੀਤ ਮਾਨ ਤੇ ਪ੍ਰੀਤ ਪਾਇਲ ਦੀ ਦੋਗਾਣਾ ਜੋੜੀ ਨੇ ਪੰਜਾਬੀ ਸੱਭਿਆਚਾਰ ਜਿਉਂਦਾ ਵੀ ਰੱਖਿਆ ਹੈ। ਹਾਲਾਂਕਿ ਮੌਤ ਦੀ ਅਸਲ ਵਜ੍ਹਾ ਸਾਹਮਣੇ ਨਹੀਂ ਆਈ ਹੈ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!