
ਫਰੀਦਕੋਟ ਤੋਂ ਥੋੜ੍ਹਾ ਦੂਰ ਸਥਿਤ ਸਰਕਾਰੀ ਮਿਡਲ ਸਕੂਲ ਜੰਡਵਾਲਾ ਸੰਧੂਆਂ ਵਿੱਚ ਬੱਚਿਆਂ ਨੂੰ ਪੜ੍ਹਾ ਰਹੇ ਇੱਕ ਅਧਿਆਪਕ ਨੂੰ ਗੋਲੀ ਲੱਗਣ ਦੀ ਖ਼ਬਰ ਮਿਲੀ ਹੈ। ਇਸ ਘਟਨਾ ਦੌਰਾਨ ਅਧਿਆਪਕ ਨੇ ਦੌੜ ਕੇ ਆਪਣੀ ਜਾਨ ਬਚਾਈ। ਚੰਗੀ ਗੱਲ ਇਹ ਰਹੀ ਕਿ ਇਸ ਘਟਨਾ ਵਿੱਚ ਸਕੂਲ ਵਿੱਚ ਮੌਜੂਦ ਕਿਸੇ ਵੀ ਬੱਚੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ।
ਮੌਕੇ ‘ਤੇ ਮਿਲੀ ਜਾਣਕਾਰੀ ਮੁਤਾਬਕ, ਜਿਸ ਟੀਚਰ ਉੱਤੇ ਹਮਲਾ ਹੋਇਆ ਉਹ ਸਾਇੰਸ ਟੀਚਰ ਮਨਦੀਪ ਸਿੰਘ ਬੱਤਰਾ ਹਨ, ਜੋ ਕਿ ਉਸ ਸਮੇਂ ਸਕੂਲ ਵਿੱਚ ਮੌਜੂਦ ਸਨ। ਇਸ ਦੌਰਾਨ ਇੱਕ ਮਰਦ ਅਤੇ ਇੱਕ ਔਰਤ ਆਏ ਅਤੇ ਟੀਚਰ ਦੇ ਪੈਰਾਂ ਵਿੱਚ ਦੋ ਗੋਲੀਆਂ ਚਲਾਈਆਂ, ਪਰ ਬੱਤਰਾ ਬਚ ਗਏ। ਗੋਲੀਆਂ ਦੀ ਆਵਾਜ਼ ਸੁਣ ਕੇ ਬੱਚਿਆਂ ਨੇ ਚੀਕ-ਚਿਹਾੜਾ ਪਾ ਦਿੱਤਾ ਅਤੇ ਇੱਧਰ-ਉੱਧਰ ਭੱਜਣ ਲੱਗ ਪਏ। ਜਦੋਂ ਹੋਰ ਅਧਿਆਪਕ, ਮਿਡ-ਡੇ ਮੀਲ ਵਰਕਰ ਅਤੇ ਪਿੰਡ ਦੇ ਲੋਕ ਮੌਕੇ ‘ਤੇ ਪਹੁੰਚੇ, ਤਾਂ ਹਮਲਾਵਰ ਤੇਜ਼ੀ ਨਾਲ ਉੱਥੋਂ ਭੱਜ ਗਏ। ਉਧਰ, ਘਟਨਾ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਵੀ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
EDITED BY- HARLEEN KAUR




