टॉप न्यूज़

ਦੇਖੋ ਗੁੰਡਾਗਰਦੀ ਦਾ ਨੰਗਾ ਨਾਚ

ਪਹਿਲੀ ਪਤਨੀ ਨੇ ਦੂਜੀ ਪਤਨੀ 'ਤੇ ਕਰ 'ਤਾ ਹਮਲਾ

ਥਾਣਾ ਗੁਰੂ ਹਰਸਹਾਏ ਦੇ ਅਧੀਨ ਪੈਂਦੇ ਇੱਕ ਘਰ ਵਿੱਚ ਗੁੰਡਾਗਰਦੀ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ, ਪਰਮਜੀਤ ਸਿੰਘ ਨਾਮਕ ਵਿਅਕਤੀ ਦੀ ਪਹਿਲੀ ਪਤਨੀ ਵੀਨਾ ਰਾਣੀ ਨੇ ਆਪਣੇ ਕੁਝ ਸਾਥੀਆਂ ਨਾਲ ਮਿਲ ਕੇ ਪਰਮਜੀਤ ਦੀ ਦੂਜੀ ਪਤਨੀ ਸੰਜਨਾ ਦੇ ਘਰ ਵਿੱਚ ਵੜ ਕੇ ਉਸ ਨਾਲ ਕੁੱਟਮਾਰ ਕੀਤੀ। ਇਸ ਦੌਰਾਨ ਅਗਵਾਹ ਕਰਨ ਦੀ ਵੀ ਕੋਸ਼ਿਸ਼ ਕੀਤੀ ਗਈ।  ਸੰਜਨਾ ਵੱਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਦੇ ਅਧਾਰ ‘ਤੇ ਥਾਣਾ ਗੁਰੂ ਹਰਸਹਾਏ ਦੀ ਪੁਲਿਸ ਨੇ 12 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਰਮਜੀਤ ਦੇ ਦੋ ਵਿਆਹ ਹੋਏ ਸਨ। ਪਹਿਲੀ ਪਤਨੀ ਨਾਲ ਕੁਝ ਸਮਾਂ ਪਹਿਲਾਂ ਉਸਦੀ ਅਲੱਗਵਾਸੀ ਹੋ ਗਈ ਸੀ, ਜਿਸ ਤੋਂ ਬਾਅਦ ਉਸ ਨੇ ਸੰਜਨਾ ਨਾਲ ਵਿਆਹ ਕਰ ਲਿਆ। ਪੁਲਿਸ ਦਾ ਕਹਿਣਾ ਹੈ ਕਿ ਪਹਿਲੀ ਪਤਨੀ ਇਸ ਗੱਲ ਤੋਂ ਨਾਰਾਜ਼ ਸੀ ਅਤੇ ਗੁੱਸੇ ਵਿਚ ਆ ਕੇ ਆਪਣੇ ਸਾਥੀਆਂ ਸਮੇਤ ਘਰ ਪਹੁੰਚੀ, ਜਿੱਥੇ ਉਸ ਨੇ ਗੁੰਡਾਗਰਦੀ ਕਰਦਿਆਂ ਸੰਜਨਾ ਦੀ ਕੁੱਟਮਾਰ ਕੀਤੀ। ਫਿਲਹਾਲ ਪੁਲਿਸ ਵੱਲੋਂ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ। ਅਧਿਕਾਰੀ ਨੇ ਕਿਹਾ ਕਿ ਜਲਦੀ ਹੀ ਸਾਰੇ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ ਅਤੇ ਪਤਾ ਲਗਾਇਆ ਜਾਵੇਗਾ ਕਿ ਇਸ ਹਮਲੇ ਦੇ ਪਿੱਛੇ ਅਸਲ ਕਾਰਨ ਕੀ ਸੀ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!