
ਮਜੀਠਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮੋਟਰਸਾਈਕਲ ‘ਤੇ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਇੱਕ ਪੋਲਟਰੀ ਫਾਰਮ ‘ਤੇ ਹਮਲਾ ਕਰ ਦਿੱਤਾ ਅਤੇ ਇੱਕ ਵਿਅਕਤੀ ਨੂੰ ਗੋਲੀਆਂ ਨਾਲ ਭੁੰਨ ਮੌਤ ਦੇ ਘਾਟ ਉਤਾਰ ਦਿੱਤਾ। ਦਰਅਸਲ, ਬੀਤੀ ਰਾਤ ਲਗਭਗ 10:30 ਵਜੇ ਇੱਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ।
ਮਿਲੀ ਜਾਣਕਾਰੀ ਅਨੁਸਾਰ, ਨਾਗ ਨਵਾਂ ਦੇ ਰਹਿਣ ਵਾਲੇ ਹਰਭਜਨ ਸਿੰਘ ਦਾ ਪੁੱਤਰ ਸੋਨੂੰ ਬੀਤੀ ਰਾਤ ਆਪਣੇ ਪੋਲਟਰੀ ਫਾਰਮ ‘ਤੇ ਬੈਠਾ ਸੀ ਕਿ ਅਚਾਨਕ ਮੋਟਰਸਾਈਕਲ ‘ਤੇ ਸਵਾਰ ਦੋ ਹਮਲਾਵਰ ਆਏ ਅਤੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਸੋਨੂੰ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਮਜੀਠਾ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਮਲੇ ਦਾ ਕਾਰਨ ਅਜੇ ਸਪੱਸ਼ਟ ਤੌਰ ‘ਤੇ ਪਤਾ ਨਹੀਂ ਲੱਗ ਸਕਿਆ ਹੈ, ਪਰ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।
EDITED BY- HARLEEN KAUR


