
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੰਤ ਗੁਰਮੀਤ ਸਿੰਘ ਤਿਲੋਕੇਵਾਲਾ ਅਤੇ ਸ. ਇੰਦਰਮੋਹਨ ਸਿੰਘ ਲਖਮੀਰਵਾਲਾ ਦੀ ਅਕਾਲੀ ਦਲ ਵਿਚ ਵਾਪਸੀ ਹੋਈ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੰਤ ਗੁਰਮੀਤ ਸਿੰਘ ਤਿਲੋਕੇਵਾਲਾ ਅਤੇ ਸ.ਇੰਦਰਮੋਹਨ ਸਿੰਘ ਲਖਮੀਰਵਾਲਾ ਦਾ ਬਾਗ਼ੀ ਧੜੇ ਵਿਚੋਂ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਵਾਪਸ ਆਉਣ ‘ਤੇ ਨਿੱਘਾ ਸਵਾਗਤ ਕੀਤਾ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਸ. ਬਾਦਲ ਨੇ ਬਾਕੀ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਆਪਾਂ ਵਿਰੋਧੀਆਂ ਦੀਆਂ ਚਾਲਾਂ ਨੂੰ ਪਛਾਣੀਏ ਤੇ ਮਾਂ ਪਾਰਟੀ ਨੂੰ ਹੋਰ ਤਕੜਾ ਕਰੀਏ।
EDITED BY- HARLEEN KAUR




