टॉप न्यूज़

ਲੁਧਿਆਣਾ ‘ਚ ਦੀਵਾਲੀ ਦੀ ਰਾਤ ਛਾਇਆ ਮਾਤਮ

ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਸ਼ੱਕੀ ਹਾਲਾਤਾਂ 'ਚ ਮੌਤ

ਲੁਧਿਆਣਾ ਤੋਂ ਬਹੁਤ ਹੀ ਮਾੜੀ ਖਬਰ ਸਾਹਮਣੇ ਆਈ ਹੈ। ਜਿੱਥੇ ਦੀਵਾਲੀ ਦੀਆਂ ਖੁਸ਼ੀਆਂ ਉਸ ਵੇਲੇ ਸੋਗ ‘ਚ ਬਦਲ ਗਈਆਂ ਜਦੋਂ ਤਿੰਨ ਭੈਣਾਂ ਦੇ ਇਕਲੌਤੇ ਭਰਾ ਅਤੇ ਛੇ ਮਹੀਨੇ ਦੀ ਬੇਟੀ ਦੇ ਪਿਤਾ ਅਮਿਤ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਪਰਿਵਾਰ ਦਾ ਦੋਸ਼ ਹੈ ਕਿ ਅਮਿਤ ਦੀ ਗੋਲੀ ਮਾਰ ਕੇ ਹੱਤਿਆ ਕੀਤੀ ਗਈ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਅਮਿਤ ਆਪਣੇ ਦੋਸਤਾਂ ਨਾਲ ਘਰ ਦੇ ਬਾਹਰ ਕਾਰ ‘ਚੋਂ ਸਮਾਨ ਕੱਢ ਰਿਹਾ ਸੀ ਕਿ ਅਚਾਨਕ ਡਿੱਗ ਪਿਆ। ਨਾਲ ਮੌਜੂਦ ਉਸਦਾ ਦੋਸਤ ਬਬਲੂ ਦੱਸਦਾ ਹੈ ਕਿ ਪਹਿਲਾਂ ਲੱਗਾ ਕਿ ਉਸਨੂੰ ਚੱਕਰ ਆਇਆ ਹੈ, ਪਰ ਨੇੜੇ ਜਾ ਕੇ ਦੇਖਿਆ ਤਾਂ ਸਿਰ ‘ਚੋਂ ਖੂਨ ਵੱਗ ਰਿਹਾ ਸੀ। ਤੁਰੰਤ ਉਸਨੂੰ ਸੋਬਤੀ ਹਸਪਤਾਲ ਲਿਜਾਇਆ ਗਿਆ, ਜਿਥੋਂ ਨਾਜ਼ੁਕ ਹਾਲਤ ਦੇ ਚਲਦੇ ਉਸਨੂੰ DMC ਰੈਫਰ ਕੀਤਾ ਗਿਆ। DMC ‘ਚ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਅਮਿਤ ਦੇ ਸਿਰ ਦੇ ਉੱਪਰੀ ਹਿੱਸੇ ‘ਤੇ ਡੂੰਘੇ ਜ਼ਖਮ ਦਾ ਨਿਸ਼ਾਨ ਸੀ, ਜੋ ਗੋਲੀ ਲੱਗਣ ਵਰਗਾ ਲੱਗ ਰਿਹਾ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਇਹ ਕੋਈ ਹਾਦਸਾ ਨਹੀਂ, ਸਗੋਂ ਸੋਚੀ ਸਮਝੀ ਹੱਤਿਆ ਹੈ। ਹਾਲਾਂਕਿ ਪੁਲਿਸ ਵੱਲੋਂ ਅਜੇ ਤੱਕ ਗੋਲੀ ਲੱਗਣ ਦੀ ਪੁਸ਼ਟੀ ਨਹੀਂ ਕੀਤੀ ਗਈ। ਪੁਲਿਸ ਨੇ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰਕੇ ਹਰ ਪੱਖੋਂ ਜਾਂਚ ਸ਼ੁਰੂ ਕਰ ਦਿੱਤੀ ਹੈ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!