टॉप न्यूज़
ਭਿਆਨਕ ਸੜਕ ਹਾਦਸੇ ਚ ਪਿਓ-ਧੀ ਗੰਭੀਰ ਜ਼ਖਮੀ

ਨਵਾਂਸ਼ਹਿਰ ਦੇ ਪਿੰਡ ਔੜ ਵਿੱਚ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਵਿੱਚ ਪਿਓ ਅਤੇ ਧੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ। ਜਾਣਕਾਰੀ ਅਨੁਸਾਰ, ਸਕੂਟੀ ‘ਤੇ ਸਵਾਰ ਪਿਓ-ਧੀ ਕਿਸੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ ਉਨ੍ਹਾਂ ਨੂੰ ਨਜ਼ਦੀਕੀ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ।
ਡਾਕਟਰਾਂ ਵੱਲੋਂ ਪ੍ਰਾਇਮਰੀ ਇਲਾਜ ਦੇ ਬਾਅਦ ਮਰੀਜ਼ਾਂ ਦੀ ਗੰਭੀਰ ਹਾਲਤ ਦੇਖਦੇ ਹੋਏ ਉਨ੍ਹਾਂ ਨੂੰ ਨਵਾਂਸ਼ਹਿਰ ਦੇ ਸਿਵਲ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ। ਜ਼ਖ਼ਮੀਆਂ ਦੀ ਪਹਿਚਾਣ ਨਵਾਂਸ਼ਹਿਰ ਦੇ ਪਿੰਡ ਭੰਗਲ ਕਲਾਂ ਦੇ ਰਹਿਣ ਵਾਲਿਆਂ ਵਜੋਂ ਹੋਈ ਹੈ। ਇਸ ਸਮੇਂ ਪੁਲਿਸ ਮੌਕੇ ‘ਤੇ ਪਹੁੰਚ ਕੇ ਹਾਦਸੇ ਦੀ ਜਾਂਚ ਵਿੱਚ ਜੁਟੀ ਹੋਈ ਹੈ।
EDITED BY- HARLEEN KAUR




