
ਲੁਧਿਆਣਾ ਦੇ ਚੀਮਾ ਚੌਕ ਨੇੜੇ ਇੰਦਰਾ ਕਲੋਨੀ ਦੇ ਇੱਕ ਘਰ ਵਿੱਚ ਰੱਖੇ ਪਟਾਕਿਆਂ ਵਿੱਚ ਧਮਾਕਾ ਹੋ ਗਿਆ। ਧਮਾਕੇ ਨਾਲ ਘਰ ਵਿੱਚ ਅੱਗ ਲੱਗ ਗਈ ਅਤੇ 10-15 ਲੋਕ ਜ਼ਖਮੀ ਹੋ ਗਏ। ਧਮਾਕੇ ਦੀ ਆਵਾਜ਼ ਸੁਣ ਕੇ ਆਂਢ-ਗੁਆਂਢ ਦੇ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਅਤੇ ਲੋਕ ਉੱਥੇ ਇਕੱਠੇ ਹੋ ਗਏ।
ਲੋਕਾਂ ਦਾ ਕਹਿਣਾ ਹੈ ਕਿ ਘਰ ਵਿੱਚ ਬਾਰੂਦ ਵੀ ਰੱਖਿਆ ਹੋਇਆ ਸੀ, ਜਿਸ ਨਾਲ ਪਟਾਕੇ ਬਣਾਏ ਜਾ ਰਹੇ ਸਨ। ਇਨ੍ਹਾਂ ਨੂੰ ਅਗਲੇ ਸਾਲ ਦੀਵਾਲੀ ਲਈ ਵੇਚਣ ਲਈ ਰੱਖਿਆ ਗਿਆ ਸੀ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚੀ ਅਤੇ ਸਥਿਤੀ ਨੂੰ ਕਾਬੂ ਵਿੱਚ ਲਿਆਂਦਾ ਗਿਆ। ਇਸ ਦੌਰਾਨ ਗੁਆਂਢੀਆਂ ਨੇ ਜ਼ਖਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ।
EDITED BY- HARLEEN KAUR




