टॉप न्यूज़

ਪੰਜਾਬ ‘ਚ ਸ਼ਨੀਵਾਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਪੰਜਾਬ ਵਾਸੀਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਜਿਸ ਨਾਲ ਵਿਦਿਆਰਥੀਆਂ ਅਤੇ ਸਰਕਾਰੀ ਮੁਲਾਜ਼ਮਾਂ ਵਿੱਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦੇਈਏ ਕਿ ਜਲੰਧਰ ਵਿੱਚ 1 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਮਨਾਉਣ ਲਈ ਗੁਰਦੁਆਰਾ ਦੀਵਾਨ ਅਸਥਾਨ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਸੰਗਠਨਾਂ ਵੱਲੋਂ ਇੱਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਵੇਗਾ।

ਇਸ ਦੇ ਮੱਦੇਨਜ਼ਰ, ਡੀਸੀ ਜਲੰਧਰ ਨੇ ਇੱਕ ਮਹੱਤਵਪੂਰਨ ਫੈਸਲਾ ਲੈਂਦੇ ਹੋਏ ਐਲਾਨ ਕੀਤਾ ਹੈ ਕਿ 1 ਨਵੰਬਰ ਨੂੰ ਦੁਪਹਿਰ 12 ਵਜੇ ਤੋਂ ਬਾਅਦ, ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਅਤੇ ਕਾਲਜਾਂ ਵਿੱਚ ਵਿਦਿਆਰਥੀਆਂ ਅਤੇ ਸਟਾਫ ਲਈ ਅੱਧੇ ਦਿਨ ਦੀ ਛੁੱਟੀ ਰਹੇਗੀ। ਡੀਸੀ ਜਲੰਧਰ ਨੇ ਕਿਹਾ ਕਿ ਉਕਤ ਫੈਸਲਾ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਅਤੇ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਆਵਾਜਾਈ ਸੰਬੰਧੀ ਅਸੁਵਿਧਾ ਤੋਂ ਬਚਣ ਲਈ ਲਿਆ ਗਿਆ ਹੈ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!