
ਸਿਆਸੀ ਗਲਿਆਰੀਆਂ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਕਈ ਉਮੀਦਵਾਰਾਂ ਵੱਲੋਂ ਆਪਣੀ ਪਾਰਟੀ ਦੀ ਜਿੱਤ ਲਈ ਰੱਜ ਕੇ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਵਿਚਾਲੇ ਬਿਹਾਰ ਚੋਣਾਂ ਦੌਰਾਨ, ਗਯਾਜੀ ਦੇ ਟਿਕਾਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਤੇ ਹਿੰਦੁਸਤਾਨੀ ਆਵਾਮ ਮੋਰਚਾ (HAM) ਦੇ ਉਮੀਦਵਾਰ ਅਨਿਲ ਕੁਮਾਰ ਦੇ ਜਨ ਸੰਪਰਕ ਮੁਹਿੰਮ ਦੌਰਾਨ ਪੱਥਰਬਾਜ਼ੀ ਹੋਈ। ਇਹ ਘਟਨਾ ਦਿਘੋਰਾ ਪਿੰਡ ਵਿੱਚ ਵਾਪਰੀ ਹੈ।
ਗੁੱਸੇ ਵਿੱਚ ਆਏ ਪਿੰਡ ਵਾਸੀਆਂ ਨੇ ਵਿਧਾਇਕ ਦੇ ਕਾਫਲੇ ‘ਤੇ ਇੱਟਾਂ ਅਤੇ ਪੱਥਰਾਂ ਨਾਲ ਹਮਲਾ ਕੀਤਾ, ਜਿਸ ਨਾਲ ਕਈ ਵਾਹਨਾਂ ਦੀਆਂ ਖਿੜਕੀਆਂ ਟੁੱਟ ਗਈਆਂ। ਵਿਧਾਇਕ ਅਨਿਲ ਕੁਮਾਰ ਦੇ ਸਿਰ ਅਤੇ ਹੱਥ ਵਿੱਚ ਸੱਟਾਂ ਲੱਗੀਆਂ, ਜਦੋਂ ਕਿ ਉਨ੍ਹਾਂ ਦੇ ਕਈ ਸਮਰਥਕ ਜ਼ਖਮੀ ਹੋ ਗਏ।
ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ। ਪੰਚਨਪੁਰ ਪੁਲਿਸ ਸਟੇਸ਼ਨ ਨੇ ਇਸ ਸਬੰਧ ਵਿੱਚ ਮਾਮਲਾ ਦਰਜ ਕੀਤਾ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
EDITED BY- HARLEEN KAUR




