टॉप न्यूज़

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਧਮਾਕੇਦਾਰ ਐਲਾਨ

ਬੋਲੇ- 'ਪੰਜਾਬ 'ਚੋਂ ਇੱਕ ਮਹੀਨੇ ਅੰਦਰ ਸਾਰੇ ਗੈਂਗਸਟਰਾਂ ਦਾ ਹੋਏਗਾ ਖਾਤਮਾ'

ਕਾਂਗਰਸ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਗੈਂਗਸਟਰ ਕਲਚਰ ਨੂੰ ਮੁੱਖ ਚੋਣ ਮੁੱਦਾ ਬਣਾਉਣ ਦੀ ਯੋਜਨਾ ਬਣਾਈ ਹੈ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕਾਂ ਨਾਲ ਵਾਅਦਾ ਕੀਤਾ ਹੈ ਕਿ ਜੇਕਰ ਕਾਂਗਰਸ ਸੱਤਾ ਵਿੱਚ ਆਈ ਤਾਂ ਸਿਰਫ਼ ਇੱਕ ਮਹੀਨੇ ਵਿੱਚ ਸੂਬੇ ‘ਚੋਂ ਗੈਂਗਸਟਰ ਕਲਚਰ ਦਾ ਖਾਤਮਾ ਕਰ ਦਿੱਤਾ ਜਾਵੇਗਾ।
ਤਰਨ ਤਾਰਨ ਉਪ ਚੋਣ ਦੌਰਾਨ ਕਾਂਗਰਸ ਪਾਰਟੀ ਨੇ ਪੰਜਾਬ ਦੇ ਗੈਂਗਸਟਰ ਕਲਚਰ ਨੂੰ ਵੱਡਾ ਮੁੱਦਾ ਬਣਾਇਆ ਹੈ। ਰਾਜਾ ਵੜਿੰਗ ਹਰ ਰੈਲੀ ਵਿੱਚ ਇਸ ਮਸਲੇ ‘ਤੇ ਭਗਵੰਤ ਮਾਨ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਘੇਰ ਰਹੇ ਹਨ। ਉਨ੍ਹਾਂ ਨੇ ਪੋਸਟਰ ਜਾਰੀ ਕਰਕੇ ਵਾਅਦਾ ਕੀਤਾ ਹੈ ਕਿ ਜੇਕਰ ਕਾਂਗਰਸ ਸੱਤਾ ਵਿੱਚ ਆਈ, ਤਾਂ ਇੱਕ ਮਹੀਨੇ ਦੇ ਅੰਦਰ ਸੂਬੇ ਤੋਂ ਗੈਂਗਸਟਰ ਕਲਚਰ ਖਤਮ ਕਰ ਦਿੱਤਾ ਜਾਵੇਗਾ।
ਕਾਂਗਰਸ ਦੇ ਥਿੰਕ ਟੈਂਕ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਵਿਧਾਨ ਸਭਾ ਚੋਣਾਂ ਵਿੱਚ ਸਭ ਤੋਂ ਵੱਧ ਅਹਿਮ ਮੁੱਦੇ ਬਣਾਉਣ ਦੀ ਤਿਆਰੀ ਕਰ ਰਹੀ ਹੈ। ਇਸ ਵਾਰ ਕਾਂਗਰਸ ਗੈਂਗਸਟਰ ਕਲਚਰ ਤੇ ਕਾਨੂੰਨ ਵਿਵਸਥਾ ਨੂੰ ਮੁੱਖ ਮੁੱਦਾ ਬਣਾਉਣ ਜਾ ਰਹੀ ਹੈ। ਇਸੇ ਲਈ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਹਰ ਪਲੇਟਫਾਰਮ ‘ਤੇ ਗੈਂਗਸਟਰਾਂ ਬਾਰੇ ਗੱਲ ਕਰਨੀ ਸ਼ੁਰੂ ਕਰ ਦਿੱਤੀ ਹੈ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!