टॉप न्यूज़
7 ਅਕਤੂਬਰ ਨੂੰ ਮਹਾਰਿਸ਼ੀ ਭਗਵਾਨ ਵਾਲਮੀਕੀ ਜੀ ਦੇ ਪ੍ਰਕਾਸ਼ ਉਤਸਵ ਦੇ ਮੌਕੇ ‘ਤੇ ਸਰਕਾਰੀ ਛੁੱਟੀ ਦਾ ਐਲਾਨ

ਅਕਤੂਬਰ ਮਹੀਨਾ ਸ਼ੁਰੂ ਹੋ ਚੁੱਕਾ ਹੈ ਅਤੇ ਦੁਸ਼ਹਿਰੇ ਤੋਂ ਲੈ ਕੇ ਦੀਵਾਲੀ ਸਣੇ ਕਈ ਤਿਉਹਾਰ ਇਸੇ ਮਹੀਨੇ ਹਨ। 2 ਅਕਤੂਬਰ ਨੂੰ ਦੁਸਹਿਰੇ ਅਤੇ ਗਾਂਧੀ ਯਜੰਤੀ ਦੀ ਛੁੱਟੀ ਸੀ। ਹੁਣ ਦੋ ਦਿਨ ਦਫਤਰ ਤੇ ਸਕੂਲ ਜਾਣਗੇ ਫਿਰ ਐਤਵਾਰ ਦੀ ਹਫਤੇਵਾਰ ਛੁੱਟੀ ਆ ਜਾਏਗੀ।
ਅਸਲ ਵਿੱਚ, 7 ਅਕਤੂਬਰ ਨੂੰ ਮਹਾਰਿਸ਼ੀ ਭਗਵਾਨ ਵਾਲਮੀਕੀ ਜੀ ਦੇ ਪ੍ਰਕਾਸ਼ ਉਤਸਵ ਦੇ ਮੌਕੇ ‘ਤੇ ਪੰਜਾਬ ਸਰਕਾਰ ਨੇ ਸਰਕਾਰੀ ਛੁੱਟੀ ਐਲਾਨ ਕੀਤੀ ਹੈ। ਸਰਕਾਰ ਨੇ ਇਸ ਸਬੰਧ ਵਿੱਚ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ।
ਤਿਉਹਾਰਾਂ ਦੇ ਸੀਜ਼ਨ ਦੇ ਚਲਦਿਆਂ, ਅਕਤੂਬਰ ਮਹੀਨੇ ਵਿੱਚ ਪੰਜਾਬ ਵਾਸੀਆਂ ਲਈ ਕਈ ਛੁੱਟੀਆਂ ਰਹਿਣਗੀਆਂ। ਮਹਾਰਿਸ਼ੀ ਵਾਲਮੀਕੀ ਜੀ ਦੇ ਪ੍ਰਕਾਸ਼ ਉਤਸਵ ਤੋਂ ਬਾਅਦ 20 ਅਕਤੂਬਰ ਨੂੰ ਦੀਵਾਲੀ ਅਤੇ 21 ਅਕਤੂਬਰ ਨੂੰ ਵਿਸ਼ਵਕਰਮਾ ਪੂਜਾ ਮਨਾਈ ਜਾਵੇਗੀ, ਜਿਸ ਕਾਰਨ ਸੂਬੇ ਵਿੱਚ ਸਰਕਾਰੀ ਛੁੱਟੀ ਹੋਵੇਗੀ। ਛੁੱਟੀਆਂ ਦੇ ਪੱਖ ਤੋਂ ਅਕਤੂਬਰ ਮਹੀਨਾ ਕਾਫੀ ਖਾਸ ਰਹਿਣ ਵਾਲਾ ਹੈ।
EDITED BY- HARLEEN KAUR




