टॉप न्यूज़

ਬਲਵੰਤ ਸਿੰਘ ਰਾਜੋਆਣਾ ਨੂੰ ਅਚਾਨਕ ਜੇਲ੍ਹ ‘ਚ ਮਿਲਣ ਪਹੁੰਚੇ SGPC ਪ੍ਰਧਾਨ ਧਾਮੀ

ਜਾਣੋ ਕਿਹੜੇ ਮੁੱਦਿਆਂ 'ਤੇ ਹੋਈ ਤਫਸੀਲ ਚਰਚਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਲਈ ਪਟਿਆਲਾ ਜੇਲ੍ਹ ਪਹੁੰਚੇ ਹਨ। ਧਾਮੀ ਨੇ ਦਾਅਵਾ ਕੀਤਾ ਹੈ ਕਿ ਸੁਪਰੀਮ ਕੋਰਟ 15 ਅਕਤੂਬਰ ਨੂੰ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਪਟੀਸ਼ਨ ‘ਤੇ ਸੁਣਵਾਈ ਨਹੀਂ ਕਰੇਗੀ। ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ।

ਜ਼ਿਕਰ ਕਰ ਦਈਏ ਧਾਮੀ ਸਵੇਰੇ 10:30 ਵਜੇ ਦੇ ਕਰੀਬ ਪਟਿਆਲਾ ਜੇਲ੍ਹ ਪਹੁੰਚੇ। ਉਨ੍ਹਾਂ ਦੇ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ , ਸੁਰਜੀਤ ਗੜ੍ਹੀ, ਭਾਗ ਸਿੰਘ ਅਤੇ ਸਾਬਕਾ ਸਕੱਤਰ ਗੁਰਚਰਨ ਸਿੰਘ ਗਰੇਵਾਲ ਵੀ ਸਨ। ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਗਿਆ ਹੈ ਕਿ ਸ਼੍ਰੋਮਣੀ ਕਮੇਟੀ ਜੇਲ੍ਹ ਵਿੱਚ ਰਾਜੋਆਣਾ ਨਾਲ ਕੀ ਚਰਚਾ ਕੀਤੀ। ਹਾਲਾਂਕਿ, ਸ਼੍ਰੋਮਣੀ ਕਮੇਟੀ ਅਤੇ ਅਕਾਲੀ ਆਗੂਆਂ ਨੇ ਵਾਰ-ਵਾਰ ਮੰਗ ਕੀਤੀ ਹੈ ਕਿ ਰਾਜੋਆਣਾ ਦੇ ਮਾਮਲੇ ਵਿੱਚ ਇੱਕ ਪਾਸੜ ਫੈਸਲਾ ਲਿਆ ਜਾਵੇ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!