टॉप न्यूज़
2 ਦੇਸੀ ਪਿਸਤੌਲਾਂ ਸਮੇਤ ਨੌਜਵਾਨ ਕਾਬੂ

ਫਿਰੋਜ਼ਪੁਰ ਕਸਬਾ ਮਮਦੋਟ ਚ ਪੁਲਿਸ ਨੇ 02 ਦੇਸੀ ਪਿਸਤੌਲਾਂ ਸਮੇਤ ਇੱਕ ਨੌਜਵਾਨ ਨੂੰ ਕਾਬੂ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਨੌਜਵਾਨ ਦੇ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਮਾਮਲੇ ਦਰਜ ਕੀਤੇ ਗਏ ਹਨ ਅਤੇ ਅਗਲੀ ਕਾਰਵਾਈ ਜਾਰੀ ਹੈ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਬੀਤੇ ਦਿਨ ਮਾਤਾ ਮਾਈ ਭੋਲੀ ਚੌਂਕ ਦੇ ਨੇੜੇ ਪੁਲਿਸ ਗਸ਼ਤ ਕਰ ਰਹੀ ਸੀ, ਜਦੋਂ ਉਨ੍ਹਾਂ ਨੂੰ ਮੁਖਬਰ ਵੱਲੋਂ ਗੁਪਤ ਸੂਚਨਾ ਮਿਲੀ ਕਿ ਇੱਕ ਨੌਜਵਾਨ ਸ਼ਮਸ਼ਾਨਘਾਟ ਦੇ ਨੇੜੇ ਦੇਸੀ ਪਿਸਤੌਲ ਦੇਣ ਲਈ ਗਾਹਕ ਦਾ ਇੰਤਜ਼ਾਰ ਕਰ ਰਿਹਾ ਹੈ। ਸੂਚਨਾ ਠੋਸ ਹੋਣ ਕਾਰਨ ਪੁਲਿਸ ਨੇ ਛਾਪੇਮਾਰੀ ਕੀਤੀ ਅਤੇ 32 ਬੋਰ ਦੇਸੀ ਪਿਸਤੌਲ ਅਤੇ ਪੰਜ ਜਿੰਦਾ ਰੋਂਦ ਸਮੇਤ ਨੌਜਵਾਨ ਨੂੰ ਕਾਬੂ ਕਰ ਲਿਆ।
EDITED BY- HARLEEN KAUR




