टॉप न्यूज़
25 ਨਵੰਬਰ ਨੂੰ ਸਕੂਲ-ਕਾਲਜ ਤੇ ਸਰਕਾਰੀ ਦਫਤਰ ਰਹਿਣਗੇ ਬੰਦ

ਪੰਜਾਬ ਵਿੱਚ 25 ਨਵੰਬਰ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। 25 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ। ਇਸਨੂੰ ਮੁੱਖ ਰੱਖਦਿਆਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਸ ਦਿਨ ਸੂਬੇ ਭਰ ਵਿਚ ਸਕੂਲ-ਕਾਲਜ ਤੇ ਸਰਕਾਰੀ ਦਫਤਰ ਬੰਦ ਰਹਿਣਗੇ। 350ਵੇਂ ਸ਼ਹੀਦੀ ਦਿਵਸ ਦੇ ਮੱਦੇਨਜ਼ਰ, ਨਾ ਸਿਰਫ਼ ਪੰਜਾਬ, ਚੰਡੀਗੜ੍ਹ, ਉੱਤਰ ਪ੍ਰਦੇਸ਼ ਵਿੱਚ ਸਗੋਂ ਦੇਸ਼ ਦੇ ਕਈ ਹਿੱਸਿਆਂ ਵਿੱਚ ਵੀ ਇਸ ਦਿਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
EDITED BY- HARLEEN KAUR



