टॉप न्यूज़
ਅਗਲੇ 48 ਘੰਟਿਆਂ ਲਈ ਪੰਜਾਬ ਦੇ ਮੌਸਮ ਬਾਰੇ ਵੱਡਾ ਅਲਰਟ

ਪੰਜਾਬ ਦਾ ਮੌਸਮ ਇਕ ਵਾਰ ਫਿਰ ਬਦਲਣ ਵਾਲਾ ਹੈ। ਅਗਲੇ ਦਿਨਾਂ ਵਿਚ ਸੂਬੇ ਵਿਚ ਕੜਾਕੇ ਦੀ ਠੰਢ ਪੈਣ ਵਾਲੀ ਹੈ। ਮੌਸਮ ਵਿਭਾਗ ਅਨੁਸਾਰ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਦਾ ਪ੍ਰਭਾਵ ਹੁਣ ਮੈਦਾਨੀ ਇਲਾਕਿਆਂ ਵਿੱਚ ਵੀ ਮਹਿਸੂਸ ਕੀਤਾ ਜਾਵੇਗਾ। ਸਵੇਰੇ ਅਤੇ ਸ਼ਾਮ ਨੂੰ ਠੰਢੀਆਂ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ ਹਨ।
ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਮੀਂਹ ਅਤੇ ਗੜੇਮਾਰੀ ਨੇ ਹਾਲ ਹੀ ਵਿੱਚ ਮੌਸਮ ਨੂੰ ਹੋਰ ਵੀ ਠੰਢਾ ਕਰ ਦਿੱਤਾ ਹੈ। ਮੌਸਮ ਵਿਭਾਗ ਦੇ ਅਨੁਸਾਰ ਇਹ ਬਦਲਾਅ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਦੇਖਿਆ ਜਾ ਰਿਹਾ ਹੈ। ਵਿਭਾਗ ਨੇ ਸੂਬੇ ਦੇ ਨੌਂ ਜ਼ਿਲ੍ਹਿਆਂ ਲਈ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਕੁਝ ਇਲਾਕਿਆਂ ਵਿੱਚ ਧੁੰਦ ਦੀ ਵੀ ਉਮੀਦ ਹੈ।
ਮੌਸਮ ਵਿਭਾਗ ਦੇ ਅਨੁਸਾਰ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਰੂਪਨਗਰ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਅਤੇ ਠੰਢੀ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
EDITED BY- HARLEEN KAUR




