
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੂਬੇ ਦੇ ਵਿਜੀਲੈਂਸ ਬਿਊਰੋ ਵੱਲੋਂ ਦਰਜ ਕੀਤੇ ਗਏ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਉਤੇ ਕੇਸ ਚਲਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਪ੍ਰਵਾਨਗੀ ਪੰਜਾਬ ਕੈਬਨਿਟ ਵੱਲੋਂ 8 ਸਤੰਬਰ ਨੂੰ ਇਸ ਸਬੰਧੀ ਸਿਫ਼ਾਰਸ਼ ਕੀਤੇ ਜਾਣ ਤੋਂ ਬਾਅਦ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 19 ਤਹਿਤ ਜਾਰੀ ਕੀਤੀ ਗਈ ਹੈ। ਬਿਕਰਮ ਮਜੀਠੀਆ ਉਤੇ 700 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਬਣਾਉਣ ਦਾ ਦੋਸ਼ ਹੈ, ਜੋ ਉਨ੍ਹਾਂ ਦੀ ਐਲਾਨੀ ਆਮਦਨ ਨਾਲੋਂ ਲਗਭਗ 1,200 ਫੀਸਦੀ ਜ਼ਿਆਦਾ ਹੈ।
ਇਹ ਜਾਇਦਾਦ ਕਥਿਤ ਤੌਰ ਉਤੇ 2013 ਦੇ ਡਰੱਗ ਤਸਕਰੀ ਨੈੱਟਵਰਕ ਨਾਲ ਜੁੜੇ 540 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਰਾਹੀਂ ਹਾਸਲ ਕੀਤੀ ਗਈ। ਸਰਕਾਰੀ ਸੂਤਰਾਂ ਨੇ ਰਾਜਪਾਲ ਦੀ ਇਸ ਪ੍ਰਵਾਨਗੀ ਦੀ ਪੁਸ਼ਟੀ ਕੀਤੀ ਹੈ।
EDITED BY- HARLEEN KAUR


