टॉप न्यूज़

ਪਿਆਕੜਾਂ ਨੂੰ ਵੱਡਾ ਝਟਕਾ

ਪੰਜਾਬ ‘ਚ 4 ਦਿਨ ਸ਼ਰਾਬ ਦੇ ਠੇਕੇ ਰਹਿਣਗੇ ਬੰਦ

ਤਰਨਤਾਰਨ ਵਿਧਾਨ ਸਭਾ ਹਲਕੇ ਵਿੱਚ ਹੋ ਰਹੇ ਉਪਚੋਣਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਆਬਕਾਰੀ ਕਮਿਸ਼ਨਰ ਪੰਜਾਬ ਨੇ ਹੁਕਮ ਜਾਰੀ ਕਰਦੇ ਹੋਏ ਤਰਨਤਾਰਨ ਵਿਧਾਨ ਸਭਾ ਹਲਕੇ ਅਤੇ ਇਸਦੇ ਆਲੇ-ਦੁਆਲੇ ਤਿੰਨ ਕਿਲੋਮੀਟਰ ਦੇ ਖੇਤਰ ਵਿੱਚ 9 ਨਵੰਬਰ ਸ਼ਾਮ 6 ਵਜੇ ਤੋਂ 11 ਨਵੰਬਰ ਸ਼ਾਮ 6 ਵਜੇ ਤੱਕ ਸਾਰੀਆਂ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ, 14 ਨਵੰਬਰ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਵੀ ਇਨ੍ਹਾਂ ਖੇਤਰਾਂ ‘ਚ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ ਡ੍ਰਾਈ ਡੇ ਰਹੇਗਾ।

ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ (IAS) ਨੇ ਦੱਸਿਆ ਕਿ ਇਹ ਕਦਮ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਣ ਅਤੇ ਨਿਰਪੱਖ ਬਣਾਉਣ ਲਈ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਪਚੋਣ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਇਹ ਹੁਕਮ ਆਮ ਜਨਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਇਕ ਪੱਖੀ ਤੌਰ ‘ਤੇ ਜਾਰੀ ਕੀਤਾ ਗਿਆ ਹੈ। ਇਸ ਤਰ੍ਹਾਂ ਤਰਨਤਾਰਨ ਅਤੇ ਇਸਦੇ ਆਲੇ-ਦੁਆਲੇ ਦੇ ਖੇਤਰਾਂ ‘ਚ ਕੁੱਲ ਚਾਰ ਦਿਨਾਂ ਲਈ ਸ਼ਰਾਬ ਦੀ ਵਿਕਰੀ ਪੂਰੀ ਤਰ੍ਹਾਂ ਪ੍ਰਤੀਬੰਧਿਤ ਰਹੇਗੀ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!