टॉप न्यूज़

ਪੰਜਾਬ ‘ਚ ਅੱਜ ਤੇ ਕੱਲ੍ਹ ਮੀਂਹ ਦਾ ਅਲਰਟ

ਠੰਢ ਵੱਧਣ ਦੇ ਨਾਲ ਹੀ ਪੈ ਸਕਦਾ ਕੋਹਰਾ

4 ਨਵੰਬਰ ਯਾਨੀਕਿ ਅੱਜ ਸਵੇਰ ਤੋਂ ਹੀ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਭਾਗ ਨੇ ਦੱਸਿਆ ਹੈ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਬਦਲਣ ਵਾਲਾ ਹੈ। ਵੈਸਟਰਨ ਡਿਸਟਰਬੈਂਸ ਸਰਗਰਮ ਹੋਵੇਗਾ, ਜਿਸ ਕਾਰਨ ਅੱਜ ਅਤੇ ਕੱਲ੍ਹ ਕਈ ਥਾਵਾਂ ‘ਤੇ ਹਲਕੀ ਵਰਖਾ ਹੋਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਭਾਗ ਵੱਲੋਂ ਇਸ ਬਾਰੇ ਅਨੁਮਾਨ ਜਤਾਇਆ ਗਿਆ ਹੈ। ਹਾਲਾਂਕਿ ਚਾਰ ਦਿਨਾਂ ਬਾਅਦ ਰਾਤ ਦੇ ਤਾਪਮਾਨ ਵਿੱਚ ਕਮੀ ਆਵੇਗੀ ਅਤੇ ਮੌਸਮ ਹੋਰ ਠੰਢਾ ਹੋਵੇਗਾ।

ਕੁਝ ਇਲਾਕਿਆਂ ਵਿੱਚ ਹਲਕਾ ਤੋਂ ਦਰਮਿਆਨਾ ਕੋਹਰਾ ਵੀ ਛਾ ਸਕਦਾ ਹੈ। ਪਿਛਲੇ 24 ਘੰਟਿਆਂ ਦੌਰਾਨ ਰਾਜ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਦਾ ਇਜਾਫ਼ਾ ਦਰਜ ਕੀਤਾ ਗਿਆ ਹੈ, ਜੋ ਹੁਣ ਔਸਤ ਤਾਪਮਾਨ ਦੇ ਨੇੜੇ ਪਹੁੰਚ ਗਿਆ ਹੈ। ਮਾਨਸਾ ਸਭ ਤੋਂ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 32.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!