टॉप न्यूज़

ਪੰਜਾਬ ‘ਚ ਕਰਵਟ ਲਏਗਾ ਮੌਸਮ

ਦੋ ਦਿਨ ਮੀਂਹ ਦੀ ਵੱਡੀ ਭਵਿੱਖਬਾਣੀ

ਚੰਡੀਗੜ੍ਹ ਮੌਸਮ ਵਿਭਾਗ ਵੱਲੋਂ ਇਸ ਬਾਰੇ ਅਨੁਮਾਨ ਜਤਾਇਆ ਗਿਆ ਹੈ। ਹਾਲਾਂਕਿ ਚਾਰ ਦਿਨਾਂ ਬਾਅਦ ਰਾਤ ਦੇ ਤਾਪਮਾਨ ਵਿੱਚ ਕਮੀ ਆਵੇਗੀ ਅਤੇ ਮੌਸਮ ਹੋਰ ਠੰਢਾ ਹੋਵੇਗਾ।

ਕੁਝ ਇਲਾਕਿਆਂ ਵਿੱਚ ਹਲਕਾ ਤੋਂ ਦਰਮਿਆਨਾ ਕੋਹਰਾ ਵੀ ਛਾ ਸਕਦਾ ਹੈ। ਪਿਛਲੇ 24 ਘੰਟਿਆਂ ਦੌਰਾਨ ਰਾਜ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਦਾ ਇਜਾਫ਼ਾ ਦਰਜ ਕੀਤਾ ਗਿਆ ਹੈ, ਜੋ ਹੁਣ ਔਸਤ ਤਾਪਮਾਨ ਦੇ ਨੇੜੇ ਪਹੁੰਚ ਗਿਆ ਹੈ। ਮਾਨਸਾ ਸਭ ਤੋਂ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 32.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਵੈਸਟਰਨ ਡਿਸਟਰਬੈਂਸ ਦੇ ਕਾਰਨ ਅੱਜ ਹਿਮਾਚਲ ਨਾਲ ਲੱਗਦੇ ਕੁਝ ਜ਼ਿਲ੍ਹਿਆਂ ‘ਚ ਬੱਦਲ ਛਾਏ ਰਹਿ ਸਕਦੇ ਹਨ। ਹੁਸ਼ਿਆਰਪੁਰ, ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਚੰਡੀਗੜ੍ਹ ਵਿੱਚ ਦੋਵੇਂ ਦਿਨ ਅਸਮਾਨ ਸਾਫ਼ ਰਹਿਣ ਦੀ ਸੰਭਾਵਨਾ ਹੈ, ਪਰ ਇੱਥੇ ਵੀ ਰਾਤ ਦੇ ਤਾਪਮਾਨ ‘ਚ ਕਮੀ ਆਵੇਗੀ।
ਸੂਬੇ ਵਿਚ ਬਾਰਿਸ਼ ਹੋਣ ਦੇ ਨਾਲ-ਨਾਲ ਤਾਪਮਾਨ ‘ਚ ਵੀ ਗਿਰਾਵਟ ਆਵੇਗੀ ਅਤੇ ਠੰਡ ਵਿਚ ਵਾਧਾ ਹੋਵੇਗਾ। ਪਿਛਲੇ 24 ਘੰਟਿਆਂ ‘ਚ ਵੱਧ ਤੋਂ ਵੱਧ ਤਾਪਮਾਨ 0.2 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 0.7 ਡਿਗਰੀ ਡਿੱਗਿਆ ਹੈ।
ਇਸੇ ਤਰ੍ਹਾਂ 5 ਨਵੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ , ਜਲੰਧਰ, ਨਵਾਂਸ਼ਹਿਰ, ਰੂਪਨਗਰ ਵਿਚ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ 6 ਅਤੇ 7 ਤਾਰੀਖ਼ ਨੂੰ ਮੌਸਮ ਆਮ ਵਾਂਗ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਵਿਭਾਗ ਵੱਲੋਂ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!