टॉप न्यूज़

ਪੰਜਾਬੀ ਸਿਨੇਮਾ ਜਗਤ ‘ਚ ਮੱਚਿਆ ਹਾਹਾਕਾਰ

ਪੰਜਾਬੀ ਅਦਾਕਾਰ ਦੇ ਸ਼ੋਅਰੂਮ 'ਚ ਵੱਡੀ ਵਾਰਦਾਤ

ਪੰਜਾਬੀ ਅਦਾਕਾਰ ਕੁਲਜਿੰਦਰ ਸਿੱਧੂ ਦੇ ਗਹਿਣਿਆਂ ਦੇ ਸ਼ੋਅਰੂਮ ਵਿੱਚ ਇੱਕ ਵੱਡੀ ਚੋਰੀ ਦੀ ਵਾਰਦਾਤ ਸਾਹਮਣੇ ਆਈ ਹੈ। ਦੱਸ ਦੇਈਏ ਕਿ ਮੋਹਾਲੀ ਵਿੱਚ ਚੋਰਾਂ ਨੇ ਤਿਜੋਰੀ ਨੂੰ ਨਿਸ਼ਾਨਾ ਬਣਾਇਆ, ਜਿਸਨੂੰ ਖੋਲ੍ਹਣਾ ਇੱਕ ਆਮ ਵਿਅਕਤੀ ਲਈ ਅਸੰਭਵ ਹੈ। ਫਿਰ ਵੀ ਉਨ੍ਹਾਂ ਨੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ।

ਚੋਰ ਜਾਂਦੇ ਸਮੇਂ ਨਾਲ ਸੀਸੀਟੀਵੀ ਕੈਮਰੇ ਦਾ ਡੀਵੀਆਰ ਮਸ਼ੀਨ ਵੀ ਲੈ ਗਏ। ਇਸ ਘਟਨਾ ਨੂੰ ਅਦਾਕਾਰ ਕੁਲਜਿੰਦਰ ਸਿੱਧੂ ਦੇ ਪਰਿਵਾਰ ਨੇ ਬਹੁਤ ਦੁਖਦਾਈ ਅਤੇ ਹੈਰਾਨ ਕਰਨ ਵਾਲਾ ਦੱਸਿਆ। ਉਨ੍ਹਾਂ ਦਾ ਕਹਿਣਾ ਹੈ ਕਿ ਕੋਈ ਵੀ ਸੁਰੱਖਿਆ ਪ੍ਰਣਾਲੀ ਚੋਰਾਂ ਨੂੰ ਰੋਕ ਨਹੀਂ ਸਕਦੀ ਸੀ। ਇਸ ਦੌਰਾਨ, ਚੋਰੀ ਦੀ ਜਾਣਕਾਰੀ ਮਿਲਣ ‘ਤੇ ਆਈਟੀ ਸਿਟੀ ਪੁਲਿਸ ਮੌਕੇ ‘ਤੇ ਪਹੁੰਚੀ। ਸਟੇਸ਼ਨ ਹਾਊਸ ਅਫ਼ਸਰ ਸਤਵਿੰਦਰ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਬੀਐਨਐਸ ਐਕਟ ਦੀ ਧਾਰਾ 305(ਏ) ਅਤੇ 331(4) ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਦਾ ਪਤਾ ਲਗਾਉਣ ਲਈ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!