टॉप न्यूज़

ਪੰਜਾਬ ਵਿਜੀਲੈਂਸ ਬਿਊਰੋ ਨੇ ਬਿਕਰਮ ਮਜੀਠੀਆ ਦੇ ਸਾਲੇ ਗਜਪਤ ਸਿੰਘ ਗਰੇਵਾਲ ਨੂੰ ਮੁੜ ਸੰਮਨ ਕੀਤਾ ਜਾਰੀ

ਵਿਜੀਲੈਂਸ ਬਿਊਰੋ ਨੇ ਗਜਪਤ ਸਿੰਘ ਗਰੇਵਾਲ ਨੂੰ ਨਵੇਂ ਸੰਮਨ ਜਾਰੀ ਕੀਤੇ ਹਨ। ਬਿਕਰਮ ਸਿੰਘ ਮਜੀਠੀਆ ਦੇ ਸਾਲੇ ਗਜਪਤ ਸਿੰਘ ਗਰੇਵਾਲ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਪੁੱਛਗਿੱਛ ਲਈ ਦੁਬਾਰਾ ਸੰਮਨ ਭੇਜਿਆ ਹੈ। ਇਹ ਸੰਮਨ ਐਫਆਈਆਰ ਨੰਬਰ 22/2025 (ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਫਲਾਇੰਗ ਸਕੁਐਡ-1, ਮੋਹਾਲੀ) ਨਾਲ ਸਬੰਧਤ ਹੈ।

ਗਜਪਤ ਗਰੇਵਾਲ ਤੋਂ ਬਿਕਰਮ ਸਿੰਘ ਮਜੀਠੀਆ ਨਾਲ ਜੁੜੀਆਂ ਕੰਪਨੀਆਂ ਅਤੇ ਭਾਈਵਾਲੀ ਫਰਮਾਂ ਵਿੱਚ ਉਸਦੀ ਭੂਮਿਕਾ ਬਾਰੇ ਜਾਣਕਾਰੀ ਮੰਗੀ ਗਈ ਹੈ। ਦਸਤਾਵੇਜ਼ਾਂ ਅਨੁਸਾਰ, ਕਈ ਵਾਰ ਸੰਮਨ ਕੀਤੇ ਜਾਣ ਦੇ ਬਾਵਜੂਦ ਗਰੇਵਾਲ ਨੇ ਜਾਂਚ ਵਿੱਚ ਸਹਿਯੋਗ ਨਹੀਂ ਕੀਤਾ। ਸੰਮਨ ਸਵੀਕਾਰ ਕਰਨ ਦੇ ਬਾਵਜੂਦ, ਉਹ ਨਿਰਧਾਰਤ ਤਰੀਕਾਂ ‘ਤੇ ਪੇਸ਼ ਹੋਣ ਤੋਂ ਬਚਿਆ।

ਵਿਜੀਲੈਂਸ ਨੇ ਕਿਹਾ ਹੈ ਕਿ ਗਰੇਵਾਲ ਦਾ ਰਵੱਈਆ ਸਹਿਯੋਗ ਨਾ ਦੇਣ ਵਾਲਾ ਅਤੇ ਜਾਂਚ ਵਿੱਚ ਰੁਕਾਵਟ ਪਾਉਣ ਵਾਲਾ ਹੈ। ਹੁਣ ਉਸਨੂੰ 6 ਨਵੰਬਰ, 2025 ਨੂੰ ਸਵੇਰੇ 11:00 ਵਜੇ ਮੋਹਾਲੀ ਸਥਿਤ ਵਿਜੀਲੈਂਸ ਦਫ਼ਤਰ ਵਿੱਚ ਨਿੱਜੀ ਤੌਰ ‘ਤੇ ਪੇਸ਼ ਹੋਣ ਅਤੇ ਜ਼ਰੂਰੀ ਦਸਤਾਵੇਜ਼ ਲਿਆਉਣ ਦਾ ਹੁਕਮ ਦਿੱਤਾ ਗਿਆ ਹੈ।

ਵਿਜੀਲੈਂਸ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਹ ਪੇਸ਼ ਨਹੀਂ ਹੁੰਦਾ ਤਾਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!