टॉप न्यूज़
ਦਰਬਾਰ ਸਾਹਿਬ ‘ਚ ਬੜੀ ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ
ਰਾਤ ਨੂੰ ਹੋਵੇਗੀ ਦੀਪਮਾਲਾ ਤੇ ਆਤਿਸ਼ਬਾਜ਼ੀ

ਅੱਜ ਅੰਮ੍ਰਿਤਸਰ ਵਿੱਚ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚ ਰਹੀਆਂ। ਇਸ ਮੌਕੇ ‘ਤੇ ਦੇਸ਼-ਵਿਦੇਸ਼ ਤੋਂ ਆਏ ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਅਤੇ ਗੁਰੂ ਸਾਹਿਬ ਦੇ ਦਰਸ਼ਨ ਕਰਕੇ ਮਨੁੱਖਤਾ ਦੀ ਭਲਾਈ ਲਈ ਅਰਦਾਸ ਕੀਤੀ।
ਇਸ ਮੌਕੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰੂ ਸਾਹਿਬਾਨ ਦੇ ਸ਼ਸਤਰ (ਜਲੌ ਸਾਹਿਬ) ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ। ਰਾਤ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਦੀਪਮਾਲਾ ਅਤੇ ਆਤਿਸ਼ਬਾਜ਼ੀ ਕੀਤੀ ਜਾਵੇਗੀ। ਦੂਰ-ਦੁਰਾਡੇ ਤੋਂ ਹਜ਼ਾਰਾਂ ਸ਼ਰਧਾਲੂ ਹਰਿਮੰਦਰ ਸਾਹਿਬ ਪਹੁੰਚੇ।
EDITED BY- HARLEEN KAUR




