टॉप न्यूज़

ਪੰਜਾਬ ਦੀ ਸਿਆਸਤ ‘ਚ ਫੈਲੀ ਦਹਿਸ਼ਤ

ਹੁਣ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਸਣੇ ਇਸ ਸੀਨੀਅਰ ਆਗੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਪੰਜਾਬ ਵਿੱਚ ਤਰਨਤਾਰਨ ਉਪ ਚੋਣ ਵਿਚਾਲੇ, ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਵੜਿੰਗ ਤੋਂ ਇਲਾਵਾ, ਸੀਨੀਅਰ ਕਾਂਗਰਸੀ ਨੇਤਾ ਰਾਜਬੀਰ ਭੁੱਲਰ ਨੂੰ ਵੀ ਧਮਕੀ ਦਿੱਤੀ ਗਈ ਹੈ।

ਇਸ ਮਾਮਲੇ ਵਿੱਚ ਪਾਕਿਸਤਾਨ ਬੈਠੇ ਗੈਂਗਸਟਰ ਅਤੇ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਦੋ ਹੋਰਾਂ ਲੋਕਾਂ ਵਿਰੁੱਧ ਤਰਨਤਾਰਨ ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਰਾਜਾ ਵੜਿੰਗ ਨੇ ਹਾਲ ਹੀ ਵਿੱਚ ਚੋਣ ਪ੍ਰਚਾਰ ਦੌਰਾਨ ਸਵਾਲ ਉਠਾਏ ਸੀ ਕਿ ਗੈਂਗਸਟਰ ਚੋਣਾਂ ਵਿੱਚ ਧਮਕੀਆਂ ਦੇ ਰਹੇ ਹਨ।

ਇਸ ਧਮਕੀ ਨੂੰ ਵੜਿੰਗ ਦੇ ਬਿਆਨ ਨਾਲ ਜੋੜਿਆ ਜਾ ਰਿਹਾ ਹੈ। ਹਾਲਾਂਕਿ, ਪੁਲਿਸ ਨੇ ਅਜੇ ਤੱਕ ਇਸ ਮਾਮਲੇ ‘ਤੇ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਹੈ। ਇਸ ਧਮਕੀ ਤੋਂ ਬਾਅਦ, ਕਾਂਗਰਸੀ ਨੇਤਾ ਰਾਜਬੀਰ ਭੁੱਲਰ ਨੇ ਐਸਐਸਪੀ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!