
ਪੱਛਮੀ ਗੜਬੜੀ ਦੇ ਪ੍ਰਭਾਵ ਘੱਟ ਹੋਣ ਤੋਂ ਬਾਅਦ ਪੰਜਾਬ ਵਿੱਚ ਤਾਪਮਾਨ ਘਟੇਗਾ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਅਗਲੇ ਤਿੰਨ ਦਿਨਾਂ ਵਿੱਚ ਤਾਪਮਾਨ ਵਿੱਚ 3 ਤੋਂ 5 ਡਿਗਰੀ ਤੱਕ ਗਿਰਾਵਟ ਆਉਣ ਦੀ ਉਮੀਦ ਹੈ, ਪਰ ਉਸ ਤੋਂ ਬਾਅਦ ਬਹੁਤਾ ਬਦਲਾਅ ਨਹੀਂ ਹੋਵੇਗਾ। ਇਸ ਦੌਰਾਨ ਹਾਲ ਹੀ ਵਿੱਚ ਹੋਈ ਬਾਰਿਸ਼ ਨੇ ਪ੍ਰਦੂਸ਼ਣ ਨੂੰ ਘਟਾਇਆ ਹੈ।
ਮੌਸਮ ਵਿਭਾਗ ਮੁਤਾਬਕ ਅੱਜ ਸ਼ਾਮ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਕੁਝ ਇਲਾਕਿਆਂ ਵਿਚ ਸੰਘਣੇ ਬੱਦਲ ਛਾਏ ਰਹਿਣਗੇ। ਕਈ ਥਾਈਂ ਹਲਕੀ ਬਾਰਿਸ਼ ਵੀ ਹੋ ਸਕਦੀ ਹੈ। ਇਸ ਕਾਰਨ ਠੰਢ ਇਕਦਮ ਜ਼ੋਰ ਫੜ ਸਕਦੀ ਹੈ। ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ ਅਤੇ ਰੂਪਨਗਰ ਸਮੇਤ ਅੱਠ ਜ਼ਿਲ੍ਹਿਆਂ ਵਿੱਚ ਹਲਕਾ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
EDITED BY- HARLEEN KAUR




