
ਪੰਜਾਬ ਦੇ ਸੂਫ਼ੀ ਗਾਇਕ ਸਤਿੰਦਰ ਸਰਤਾਜ ਦੇ ਨਾਮ ‘ਤੇ ਹੁਣ ਇੱਕ ਸੜਕ ਦਾ ਨਾਮ ਰੱਖਿਆ ਜਾਵੇਗਾ। ਪੰਜਾਬ ਸਰਕਾਰ ਨੇ ਸੜਕ ਦਾ ਨਾਮ ਉਨ੍ਹਾਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਸਰਕਾਰ ਵੱਲੋਂ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
ਇਸ ਸੜਕ ਦਾ ਉਦਘਾਟਨ ਸਮਾਰੋਹ 10 ਨਵੰਬਰ 2025 (ਸੋਮਵਾਰ) ਨੂੰ ਸਵੇਰੇ 11 ਵਜੇ ਤੋਂ ਦਾਣਾ ਮੰਡੀ, ਚੱਬੇਵਾਲ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਹੋਵੇਗਾ। ਇਹ ਸਮਾਰੋਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ।
ਸਮਾਰੋਹ ਵਿਚ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਣਗੇ।
EDITED BY- HARLEEN KAUR



